ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਹੁਜਨ ਸਮਾਜ ਪਾਰਟੀ ਵੱਲੋਂ ਹੁਸ਼ਿਆਰ ਬੱਚਿਆਂ ਲਈ ਸਕਾਲਰਸ਼ਿਪ ਸਕੀਮ ਨੂੰ ਸ਼ੁਰੂ ਕਰਨ,
ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਦੀ ਬਣਦੀ ਜਿੰਮੇਵਾਰੀ ਪ੍ਰਤੀ ਫਰਜ਼ ਯਾਦ ਕਰਵਾਉਣ ਲਈ ਅੱਜ ਪੰਜਾਬ ਪ੍ਰਧਾਨ ਰਛਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਦਿੱਤਾ ਗਿਆ।ਰੋਸ ਪ੍ਰਦਰਸਨ ਰਾਹੀਂ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਵੇਲੇ ਕੀਤੇ ਵਾਅਦੇ ਅਤੇ ਉਪਰੋਕਤ ਮੰਗਾਂ ਪ੍ਰਤੀ ਜਲਦੀ ਐਲਾਨ ਨਾ ਕੀਤਾ ਤਾਂ ਪਾਰਟੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ।
ਜਿਲ੍ਹਾ ਪ੍ਰਧਾਨ ਮੇਜਰ ਸਿੰਘ, ਜਗਦੀਪ ਸਿੰਘ ਗੋਗੀ, ਸੁਖਮੰਦਰ ਸਿੰਘ, ਰਜਿੰਦਰ ਕੁਮਾਰ ਆਦਿ ਨੇ ਕਿਹਾ ਕਿ ਸਕੂਲਾਂ ਕਾਲਜਾਂ ਵਿੱਚ ਹੁਸ਼ਿਆਰ ਬੱਚਿਆਂ ਨੂੰ ਮਿਲਦੀ ਸਕਾਲਰਸ਼ਿਪ ਸਕੀਮ ਬੰਦ ਹੈ, ਜਿਸ ਕਰਕੇ ਕਮਜੋਰ ਵਿਤੀ ਹਾਲਤ ਵਾਲੇ ਪਰਿਵਾਰਾਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਬੇਅਦਬੀ ਘਟਨਾਵਾਂ ਕਾਰਨ ਗੁਰੂ ਦੇ ਸਤਿਕਾਰ ਨੂੰ ਢਾਹ ਲੱਗੀ ਹੈ ਅਤੇ ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ ਪਰ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਬਣਦੀ ਜਿੰਮੇਵਾਰੀ ਨਿਭਾਉਣ ਦੀ ਬਜਾਏ ਮੂਕ ਦਰਸ਼ਕ ਬਣਕੇ ਦੇਖ ਰਹੀ ਹੈ।ਇਸ ਦੇ ਨਾਲ ਪਾਰਟੀ ਇਹ ਵੀ ਮੰਗ ਕਰਦੀ ਹੈ ਕਿ ਟੋਲ ਪਲਾਜਿਆਂ ਤੇ ਬੱਸਾਂ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਲਈ ਟੋਲ ਪਲਾਜੇ ਦਾ ਪਾਇਆ ਬੋਝ ਰੱਦ ਕੀਤਾ ਜਾਵੇ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media