ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕਰਜੇ ਦੀ ਮਾਰ ਕਾਰਨ ਦੁੱਖੀ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ
ਆਏ ਦਿਨ ਕੋਈ ਨਾ ਕੋਈ ਕਿਸਾਨ ਕਰਜੇ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ? ਇਸੇ ਲੜੀ ਤਹਿਤ ਬੀਤੀ ਰਾਤ 10 ਵਜੇ ਬਠਿੰਡਾ ਫਿਰੋਜ਼ਪੁਰ ਰੇਲਵੇ ਲਾਈਨ ਤੇ ਗੋਨਿਆਣਾ ਰੇਲਵੇ ਸਟੇਸ਼ਨ ਤੋਂ ਅੱਗੇ ਇੱਕ ਕਿਸਾਨ ਨੇ ਰੇਲ ਗੱਡੀ ਦੇ ਥੱਲੇ ਸਿਰ ਦੇ ਕੇ ਆਤਮ ਹੱਤਿਆ ਕਰ ਲਈ। ਸੂਚਨਾ ਮਿਲਣ ਤੇ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੇ ਵਰਕਰ ਮੌਕੇ ਤੇ ਪਹੰੁਚੇ।ਮ੍ਰਿਤਕ ਦੀ ਸ਼ਨਾਖਤ ਗੁਰਤੇਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਜੰਡਾਂਵਾਲਾ ਹੋਈ।ਪਰਿਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਮਾਨਸਿਕ ਪਰੇਸ਼ਾਨ ਸੀ, ਇੱਕ ਬੇਟਾ ਬਿਮਾਰੀ ਨਾਲ ਗ੍ਰਸਤ ਸੀ।ਮ੍ਰਿਤਕ ਦੀ 2 ਕਿੱਲੇ ਜਮੀਨ ਸੀ ਅਤੇ ਸਿਰ ਤੇ ਬੈਂਕ ਦਾ ਕਰਜਾ ਸੀ।ਸਹਾਰਾ ਵਰਕਰਾਂ ਨੇ ਮ੍ਰਿਤਕ ਦੀ ਲਾਸ਼ ਪੁਲਿਸ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਈ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media