ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਬਾਰ ਐਸੋਸੀਏਸ਼ਨ ਦੇ ਸੀਨੀਅਰ ਐਡਵੋਕੇਟ ਅਤੇ ਸਮਾਜ ਸੇਵੀ ਸੋਚ ਤੇ ਪਹਿਰਾ ਦੇਣ ਵਾਲੇ ਵਕੀਲ ਹਰਪਾਲ ਸਿੰਘ ਖਾਰਾ, ਸਾਬਕਾ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਜਲਾਲ ਆਦਿ ਨੇ ਸਰਕਾਰੀ ਪ੍ਰਾਈਮਰੀ ਐਲੀਮੈਂਟਰੀ ਸਕੂਲ ਪਰਸ ਰਾਮ ਨਗਰ ਬਠਿੰਡਾ ਵਿਖੇ ਮੈਰਾਥਨ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਕਿਉਂਕਿ ਇਹ ਮੈਰਾਥਨ ਦੌੜ ਦਾ ਆਯੋਜਨ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੀ ਤੰਦਰੁਸਤੀ ਤੇ ਸ਼ਰੀਰਕ ਪੱਖੋਂ ਖੁਸ਼ਹਾਲੀ ਨੂੰ ਸਮਰਪਿਤ ਕਰਨ ਲਈ ਲਾਮਬੰਦ ਕਰਨ ਲਈ ਕੀਤਾ ਗਿਆ ਸੀ।
ਇਸ ਮੌਕੇ ਐਡਵੋਕੇਟ ਖਾਰਾ ਅਤੇ ਰਜਨੀਸ਼ ਰਾਮਪਾਲ ਵੱਲੋਂ ਸਕੂਲ ਨੂੰ ਸ਼ੈੱਡ ਪੁਆਉਣ ਅਤੇ ਆਰਥਿਕ ਸਹਾਇਤ ਵੀ ਦਿੱਤੀ ਗਈ।ਐਡਵੋਕੇਟ ਖਾਰਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਮਾਰ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੀ ਜਵਾਨੀ ਅਤੇ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਚਾਉਣ ਲਈ ਸਕੂਲਾਂ ਵਿੱਚ ਇਸ ਤਰ੍ਹਾਂ ਦੇ ਪ੍ਰਬੰਧ ਸਮੇਂ ਦੀ ਲੋੜ ਹੈ, ਜਿਸ ਲਈ ਸਕੂਲ ਪ੍ਰਬੰਧਕ ਵਧਾਈ ਦੇ ਪਾਤਰ ਹਨ।ਇਸ ਮੌਕੇ ਉਹਨਾਂ ਦੇ ਨਾਲ ਕਰਨਦੀਪ ਸਿੰਘ ਮਾਨ, ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਕੌਰ ਅਤੇ ਡਿਪਟੀ ਡੀ.ਏ ਸੰਧਿਆ ਵੱਲੋਂ ਆਏ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …