Tuesday, August 25, 2026

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖੇਤੀਬਾੜੀ ਅਧਿਕਾਰੀਆਂ ਵਲੋਂ ਦੁਕਾਨਾਂ ਦੀ ਅਚਨਚੇਤ ਚੈਕਿੰਗ

PPN0807201806ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਠਾਨਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ  ਅਚਨਚੇਤ ਨਿਰੀਖਣ ਕੀਤਾ ਗਿਆ।ਇਸ ਮੌਕੇ ਉਨਾਂ ਦੇ ਨਾਲ ਡਾ. ਪ੍ਰਿਤਪਾਲ ਸਿੰਘ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ,ਜੀਵਨ ਲਾਲ,ਵਿਜੇ ਕੁਮਾਰ ਹਾਜ਼ਰ ਸਨ।
ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਦੀ ਤੰਦਰੁਸਤੀ ਲਈ `ਮਿਸ਼ਨ ਤੰਦਰੁਸਤ ਪੰਜਾਬ` ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸ਼ੁੱਧ ਖੇਤੀ ਸਮੱਗਰੀ ਵੇਚਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਫਸਲਾਂ ਉਪਰ ਹਮੇਸ਼ਾਂ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਸਹੀ ਮਿਕਦਾਰ ਹੀ ਵਰਤਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਿਫਾਰਸ਼ ਨਾਲੋਂ ਵਧੇਰੇ ਕੀਟਨਾਸ਼ਕ ਜਾਂ ਰਸਾਇਣਕ ਖਾਦਾਂ ਵਰਤਣ ਨਾਲ ਜਿਥੇ ਕੀੜਿਆਂ ਵਿੱਚ ਪ੍ਰਤੀਰੋਧਕ ਸ਼ਕਤੀ ਦਾ ਵਾਧਾ ਹੁੰਦਾ ਹੈ ਉਥੇ ਭੋਜਨ ਵੀ ਪ੍ਰਦੂਸ਼ਿਤ ਹੁੰਦਾ ਹੈ ਜਿਸ ਨਾਲ ਕਈ ਤਰਾਂ ਦੀਆਂ ਮਨੁੱਖੀ ਅਲਾਮਤਾਂ ਵਧਦੀਆਂ ਹਨ। ਉਨ੍ਹਾਂ ਖਾਦ, ਬੀਜ ਅਤੇ ਕੀਟਨਾਸ਼ਕ ਰਸਾਇਣਾਂ ਦੀ ਵਿਕਰੀ ਨਾਲ ਸੰਬੰਧਤ ਦਸਤਾਵੇਜਾਂ ਦੀ ਚੈਕਿੰਗ ਕੀਤੀ ਅਤੇ ਜਿੰਨਾਂ ਡੀਲਰਾਂ ਦੀਆਂ ਊਣਤਾਈਆਂ ਪਾਈਆਂ ਗਈਆਂ, ਉਨ੍ਹਾਂ ਨੂੰ ਤਾੜਨਾ ਕਰਦਿਆਂ ਭਵਿੱਖ ਵਿੱਚ ਕਾਗਜ਼ਾਤ ਦਰੁਸਤ ਕਰਨ ਦੀ ਹਦਾਇਤ ਕੀਤੀ ਅਤੇ ਚਿਤਾਵਨੀ ਵੀ ਦਿੱਤੀ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਧ ਕੰਟਰੋਲ ਆਰਡਰ 1985, ਇੰਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਸ਼ਿਕਾਇਤ ਕਰਨ।  

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply