Friday, July 31, 2026

ਮਿਸ਼ਨ ’ਤੰਦਰੁਸਤ ਪੰਜਾਬ’ ਤਹਿਤ ਪਿੰਡ ਬਲਸੂਆ `ਚ ਕਿਸਾਨ ਜਾਗਰੁਕਤਾ ਕੈਂਪ

PPN0807201810ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਗਰੂਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਬਲਸੂਆ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।ਅੰਸ਼ੂਮਨ ਕੁਮਾਰ ਖੇਤੀਬਾੜੀ ਉਪ ਨਿਰੀਖਕ ਅਤੇ ਸੁਖਜਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਇਸ ਕੈਂਪ ਦੀ ਪ੍ਰਧਾਨਗੀ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਇਸ ਸਮੇਂ ਡਾ. ਪਿ੍ਰਤਪਾਲ ਸਿੰਘ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਸੁਭਾਸ਼ ਕੁਮਾਰ, ਗਿਆਨ ਕੌਰ, ਗੁਰਪ੍ਰੀਤ, ਜਗਦੀਸ਼, ਜੋਤੀ ਸਵਰੂਪ ਕੌਰ ਅਮਨਦੀਪ ਸਿੰਘ ਜੰਗਲਾਤ ਰੇਂਜ ਅਫਸਰ ਸਮੇਤ ਵੱਡੀ ਗਿਣਤੀ `ਚ ਕਿਸਾਨ ਹਾਜ਼ਰ ਸਨ।
              ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਸਾਉਣੀ ਦੀਆਂ ਫਸਲਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕੀਤਾ ਜਾ ਸਕੇ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਜਾਂ ਨਦੀਨ ਨਾਸ਼ਕ ਦਵਾਈਆਂ ਖਰੀਦਣ ਸਮੇਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ `ੱਚ ਉਸ ਦੀ ਸ਼ਿਕਾਇਤ ਬਲਾਕ ਖੇਤੀਬਾੜੀ ਅਫਸਰ ਜਾਂ ਮੁਖ ਖੇਤੀਬਾੜੀ ਅਫਸਰ ਨੂੰ ਕੀਤੀ ਜਾਵੇ।ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਨਦੀਨਾਂ ਦੀ ਰੋਕਥਾਮ ਲਈ ਸਰਵਪੱਖੀ ਢੰਗਾਂ ਨੂੰ ਅਪਣਾ ਕੇ ਹੀ ਨਦੀਨਾਂ ਦੀ ਘਣਤਾ ਨੂੰ ਇਸ ਪੱਧਰ ਤੱਕ ਘੱਟ ਕੀਤਾ ਜਾ ਸਕਦਾ ਹੈ ਕਿ ਉਨਾਂ ਦੀ ਰੋਕਥਾਮ ਸੌਖੀ ਹੋ ਸਕੇ, ਅਗਲੀਆਂ ਫਸਲਾਂ ਵਿੱਚ ਨਦੀਨਾਂ ਦੀ ਸਮੱਸਿਆ ਨੂੰ ਘਟਾਇਆ ਜਾ ਸਕੇ ਅਤੇ ਨਦੀਨਨਾਸਕਾਂ ਦੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ।ਡਾ. ਮਨਦੀਪ ਕੌਰ ਨੇ ਕਿਹਾ ਕਿ ਮਿੱਟੀ ਸਿਹਤ ਕਾਰਡ ਜਲਦ ਮਹੱਈਆ ਕਰਵਾ ਦਿੱਤੇ ਜਾਣਗੇ।ਰੇਂਜ ਅਫਸਰ ਅਮਨਦੀਪ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਇੱਕ ਦਰੱਖਤ ਲਗਾ ਕੇ ਉਸ ਸਾਂਭ ਸੰਭਾਲ ਕਰਨੀ ਚਾਹੀਦੀ ਹੈ।
 

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply