Wednesday, May 22, 2024

ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਨੇ ਨਸ਼ਿਆਂ ਖਿਲਾਫ ਕਰਵਾਇਆ ਸਹੁੰ ਚੁੱਕ ਸਮਾਗਮ

PPN0807201818ਅੰਮ੍ਰਿਤਸਰ, 8 ਜੂਲਾਈ (ਪੰਜਾਬ ਪੋਸਟ – ਸੰਧੂ) – ਪੰਜਾਬ ਦੀ ਨਾਮਵਾਰ ਮਹਿਲਾ ਸਮਾਜ ਸੇਵੀ ਸੰਸਥਾ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਵਲੋਂ ਵੀ ਵੱਖ-ਵੱਖ ਖੇਡ ਖੇਤਰ ਦੇ ਨਾਲ ਜੁੜੀਆਂ ਛੋਟੀਆਂ-ਵੱਡੀਆਂ ਖਿਡਾਰਨਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ।ਸੁਸਾਇਟੀ ਦੀ ਚੀਫ ਪੈਟਰਨ ਪ੍ਰਿੰਸੀਪਲ ਕੁਸੁਮ ਮਲਹੋਤਰਾ ਅਤੇ ਸੁਬਾਈ ਪ੍ਰਧਾਨ ਪ੍ਰਿੰਸੀਪਲ ਮੈਡਮ ਨਵਨੀਤ ਕੌਰ ਆਹੂਜਾ ਦੇ ਦਿਸ਼ਾ ਨਿਰਦੇਸ਼ਾਂ `ਤੇ ਅੱਜ ਸੁਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ, ਨਵਨਿਯੁੱਕਤ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਬਿਊਟੀ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਮੈਡਮ ਮੀਨੂੰ ਸ਼ਰਮਾ ਵਲੋਂ ਨਸ਼ਿਆਂ ਖਿਲਾਫ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਖਿਡਾਰਨਾਂ ਨੂੰ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੀ ਸਹੁੰ ਚੁੱਕ ਚੁੱਕਾਈ ਗਈ।
ਇਸ ਸਮੇਂ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਭਵਿੱਖ ਦੀਆਂ ਜਗਤ ਜਨਨੀਆਂ ਇਸ ਸਮਾਜਿਕ ਅਲਾਮਤ ਦੇ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਰੋਲ ਅਦਾ ਕਰ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਪਰਚਿਆਂ, ਬੈਨਰਾਂ, ਤੱਖਤੀਆਂ ਤੇ ਹੋਰ ਪੜ੍ਹਨਯੋਗ ਸਮੱਗਰੀ ਰਾਹੀਂ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਦਿਆਂ ਰੈਲੀਆਂ ਤੇ ਨੁੱਕੜ ਮੀਟਿੰਗਾਂ ਦਾ ਆਯੋਜਨ ਕੀਤਾ ਜਾਵੇਗਾ।ਇਸ ਮੌਕੇ ਮਹਿਲਾ ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ, ਪੂਜਾ, ਕੁਲਜੀਤ ਕੌਰ, ਜੋਤੀ, ਐਨਮ ਸੰਧੂ, ਪੱਲਵੀ, ਗਗਨਦੀਪ ਕੌਰ ਆਦਿ ਵੀ ਹਾਜ਼ਰ ਸਨ।

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …

Leave a Reply