Friday, November 13, 2026

ਬਟਾਲਾ ਵਿਖੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਚੈਕਿੰਗ

ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈ ਤੇ ਸਰਿੰਜਾਂ ਨਾ ਦੇਣ ਦੀ ਕੀਤੀ ਹਦਾਇਤ

PPN0807201823ਬਟਾਲਾ, 8 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਮਿਸ਼ਨ ਤੰਦਰੁਸਤ ਪੰਜਾਬ ਅਤੇ ਨਸ਼ਾ ਵਿਰੋਧੀ ਮੁਹਿੰਮ ਦੇ ਮੱਦੇਨਜ਼ਰ ਅੱਜ ਪ੍ਰਸ਼ਾਸਨ ਵਲੋਂ ਬਟਾਲਾ ਸ਼ਹਿਰ ਦੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਐਸ.ਐਮ.ਓ ਬਟਾਲਾ ਸੰਜੀਵ ਭੱਲਾ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਦੌਰਾਨ ਮੈਡੀਕਲ ਸਟੋਰਾਂ ਦੀਆਂ ਦਵਾਈਆਂ ਦੇ ਸਟਾਕ, ਬਿੱਲ ਅਤੇ ਹੋਰ ਰਿਕਾਰਡ ਚੈਕ ਕੀਤੇ ਗਏ।
ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਨੇ ਕੈਮਿਸਟ ਸ਼ਾਪ ਚਲਾਉਣ ਵਾਲੇ ਫਾਰਮਸਿਸਟਾਂ ਨੂੰ ਕਿਹਾ ਕਿ ਉਹ ਡਾਕਟਰ ਦੀ ਪਰਚੀ ਤੋਂ ਬਿਨਾਂ ਕਿਸੇ ਨੂੰ ਕੋਈ ਦਵਾਈ ਨਾ ਦੇਣ।ਉਨਾਂ ਕਿਹਾ ਕਿ ਇਸਦੇ ਨਾਲ ਹੀ ਬਿਨਾਂ ਡਾਕਟਰ ਦੀ ਪਰਚੀ `ਤੇ ਲਿਖੇ ਕਿਸੇ ਨੂੰ ਸਰਿੰਜਾਂ ਵੀ ਨਾ ਦਿੱਤੀਆਂ ਜਾਣ।ਜੇਕਰ ਕੋਈ ਨੌਜਵਾਨ ਉਨਾਂ ਕੋਲੋਂ ਆ ਕੇ ਕਿਸੇ ਨਸ਼ੀਲੀ ਦਵਾਈ ਦੀ ਮੰਗ ਕਰਦਾ ਹੈ ਜਾਂ ਸਰਿੰਜਾਂ ਆਦਿ ਦੀ ਮੰਗ ਕਰਦਾ ਹੈ ਤਾਂ ਉਸ ਵਿਅਕਤੀ ਨਾਲ ਗੱਲਬਾਤ ਕਰਕੇ ਪਤਾ ਲਗਾਇਆ ਜਾਵੇ ਕਿ ਕਿਤੇ ਉਹ ਨਸ਼ੇ ਦਾ ਆਦੀ ਤਾਂ ਨਹੀਂ ਹੈ।ਜੇਕਰ ਉਹ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਉਸ ਦੀ ਵਿਸ਼ੇਸ਼ ਕੌਂਸਲਿੰਗ ਕੀਤੀ ਜਾਵੇ ਅਤੇ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਚੱਲ ਰਹੇ ਓਟ ਕੇਂਦਰ ਵਿੱਚ ਭੇਜਿਆ ਜਾਵੇ।
ਇਸ ਮੌਕੇ ਐਸ.ਐਮ.ਓ ਡਾ. ਭੱਲਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਮੈਡੀਕਲ ਸਟੋਰਾਂ `ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਕੈਮਿਸਟ ਨਸ਼ੇ ਦੀ ਦਵਾਈ  ਵੇਚੇਗਾ ਜਾਂ ਡਾਕਟਰ ਦੀ ਪਰਚੀ ਤੋਂ ਬਿਨਾਂ ਕਿਸੇ ਨੂੰ ਕੋਈ ਦਵਾਈ ਦੇਵੇਗਾ ਤਾਂ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 

Check Also

ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …

Leave a Reply