ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ `ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 5 ਸਤੰਬਰ 2018 ਤੱਕ ਲਾਗੂ ਰਹੇਗਾ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media