Monday, December 23, 2024

ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਮੁਖਤਿਆਰ ਦੀ ਮਿ੍ਰਤਕ ਦੇਹ

PPN0907201805ਅੰਮਿਤਸਰ, 9 ਜੁਲਾਈ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਦੁਬਈ ‘ਚ ਆਪਣੀ ਜਾਨ ਗੁਆ ਬੈਠੇ ਲੁਧਿਆਣਾ ਜਿਲੇ ਨਾਲ ਸਬੰਧਿਤ ਪਿੰਡ ਅਲੀਵਾਲ ਦੇ 32 ਸਾਲਾ ਮੁਖਤਿਆਰ ਸਿੰਘ ਦੀ ਮਿ੍ਰਤਕ ਦੇਹ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
  ਮੁਖਤਿਆਰ ਸਿੰਘ ਸਿੰਘ ਕਰੀਬ 3 ਵਰੇ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ ‘ਚ ਲੈ ਕੇ ਦੁਬਈ ਗਿਆ ਸੀ ਕਿ ਬੀਤੀ 24 ਜੂਨ ਨੂੰ ਭੇਦਭਰੇ ਹਾਲਤਾਂ ‘ਚ ਉਸ ਦੀ ਮੌਤ ਦੀ ਹੋ ਗਈ।ਜਦ ਪਰਿਵਾਰ ਨੂੰ ਇਸ ਕਹਿਰ ਦਾ ਪਤਾ ਲੱਗਾ ਤਾਂ ਉਨਾਂ ਪਿੰਡ ਦੀ ਪੰਚਾਇਤ ਦੀ ਮਦਦ ਨਾਲ ਡਾ. ਓਬਰਾਏ ਨਾਲ ਸੰਪਰਕ ਕਰਕੇ ਆਪਣੇ ਲਾਡਲੇ ਪੁੱਤਰ ਮੁਖਤਿਆਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਦੀ ਅਰਜੋਈ ਕੀਤੀ ਸੀ, ਜਿਸ `ਤੇ ਤੁਰੰਤ ਕਾਰਵਾਈ ਕਰਦਿਆਂ ਓਬਰਾਏ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮਿ੍ਰਤਕ ਦੇਹ ਨੂੰ ਭਾਰਤ ਭੇਜਣ ਦਾ ਜ਼ਿੰਮਾ ਆਪਣੇ ਸਿਰ ਲਿਆ ਸੀ।
    ਹਵਾਈ ਅੱਡੇ `ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪਧਾਨ ਸੁਖਜਿੰਦਰ ਸਿੰਘ ਹੇਰ ਤੇ ਮੀਤ ਪਧਾਨ ਮਨਪੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱ ਦਾ ਭਲਾ ਟਰੱਸਟ ਵਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 69 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਉਨਾਂ ਇਹ ਵੀ ਦੱਸਿਆ ਕਿ ਮੁਖਤਿਆਰ ਸਿੰਘ ਦੀ ਮਿਤਕ ਦੇਹ ਭਾਰਤ ਭੇਜਣ ‘ਚ ਭਾਰਤੀ ਦੂਤਾਵਾਸ ਤੇ ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਹੈ।
      ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮਿਤਕ ਦੇ ਭਰਾ ਸੁੱਚਾ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਬਲਵੰਤ ਸਿੰਘ, ਹਰਦੀਪ ਸਿੰਘ,ਰਛਪਾਲ ਸਿੰਘ,ਹਰਜਿੰਦਰ ਸਿੰਘ ਆਦਿ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਾਂ ਉਨਾਂ ਲਈ ਰੱਬ ਬਣ ਬਹੁੜੇ ਹਨ ਅਤੇ ਜੇਕਰ ਓਬਰਾਏ ਉਨਾਂ ਦੀ ਬਾਂਹ ਨਾ ਫ਼ੜਦੇ ਤਾਂ ਉਹ ਕਦੇ ਵੀ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ।ਇਸ ਮੌਕੇ ਹਰਦੀਪ ਸਿੰਘ ਖਲਚੀਆਂ, ਹਰਭੇਜ ਸਿੰਘ ਖਲਚੀਆਂ ਮੌਜ਼ੂਦ ਸਨ ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply