Friday, November 22, 2024

ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿੱਲੀ ਕਮੇਟੀ ਕਰੇਗੀ ਉਪਰਾਲੇ

PPN16081410

ਨਵੀਂ ਦਿੱਲੀ, 16 ਅਗਸਤ (ਅੰਮ੍ਰਿਤ ਲਾਲ ਮੰਨਣ)-  ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਨ-ਸਤਿਕਾਰ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਵਿਕਾਸ ਕਮੇਟੀ ਦੀ ਇਕ ਵਿਸ਼ੇਸ਼ ਇਕਤਰੱਤਾ 20 ਅਗਸਤ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਕਾਂਨਫ੍ਰੇਂਸ ਹਾਲ ਵਿਖੇ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬੀ ਵਿਕਾਸ ਕਮੇਟੀ ਦੇ ਕੰਨਵੀਨਰ ਡਾ. ਹਰਮੀਤ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ‘ਚ ਦਿੱਲੀ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਪੰਜਾਬ ਵਿਸ਼ੇ ਦੇ ਅਧਿਆਪਕ ਹਾਜ਼ਰੀ ਭਰਣਗੇ, ਜਿਸ ਵਿਚਕਾਰ ਅਜੋਕੇ ਸਮੇਂ ‘ਚ ਦਿੱਲੀ ਵਿਖੇ ਪੰਜਾਬੀ ਨੂੰ ਉਤਸਾਹਿਤ ਕਰਨ ਵਾਸਤੇ ਲੋੜੀਂਦੇ ਕਦਮ ਚੁਕੱਣ ਬਾਰੇ ਚਰਚਾ ਕੀਤੀ ਜਾਵੇਗੀ।
ਦਿੱਲੀ ਦੇ ਮੁੱਖ ਮਾਰਗਾਂ ਤੇ ਪੰਜਾਬੀ ‘ਚ ਲਗੇ ਮਾਰਗ ਦਰਸ਼ਕ ਬੋਰਡਾਂ ਵਿਚ ਪੰਜਾਬੀ ਭਾਸ਼ਾ ਨੂੰ ਲਿੱਖਣ ਤੇ ਜਿੱਥੇ ਉਨ੍ਹਾਂ ਸੰਤੋਸ਼ ਪ੍ਰਗਟਾਇਆ ਉਥੇ ਨਾਲ ਹੀ ਸਰਕਾਰੀ ਮਹਿਕਮਿਆਂ ਵੱਲੋਂ ਵਰਤੀ ਜਾ ਰਹੀ ਅਸ਼ੁੱਧ ਭਾਸ਼ਾ ਤੇ ਵੀ ਨਾ ਖੁਸ਼ੀ ਜ਼ਾਹਿਰ ਕੀਤੀ। ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਵੱਲੋਂ ਯੁਨੀਵਰਸਿਟੀ ‘ਚ ਆਮ ਕੰਮ-ਕਾਜ ਦੌਰਾਨ ਪੰਜਾਬੀ ਭਾਸ਼ਾ ਨੂੰ ਜਰੂਰੀ ਕਰਨ ਤੇ ਵੀ ਉਨ੍ਹਾਂ ਨੇ ਵਧਾਈ ਦਿੱਤੀ।

Check Also

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ

ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …

Leave a Reply