Monday, August 4, 2025
Breaking News

ਗੁਰਮਤਿ ਪ੍ਰਚਾਰ ਲਹਿਰ ਕੈਂਪ ਅਰੰਭ

ਨਵੀਂ ਦਿੱਲੀ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਸਿੱਖ ਪਨੀਰੀ ਨੂੰ ਸਿੱਖੀ ਵਿਰਸੇ ਤੋਂ ਜਾਣੂ ਕਰਵਾ ਉਸ ਨਾਲ ਜੋੜਨ ਦੀ ਲੋੜ ਨੂੰ ਮਹਿਸੂਸ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਮਿਸ਼ਨ ਚੈਰੀਟੇਬਲ ਟਰੱਸਟ ਮਾਛੀਵਾੜਾ ਸਾਹਿਬ ਵਲੋਂ ਅਰੰਭ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ਅਧੀਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁਲਤਾਨਪੁਰੀ ਵਿਖੇ ਗੁਰਮਤਿ ਪ੍ਰਚਾਰ ਲਹਿਰ ਕੈਂਪ ਦੀ ਅਰੰਭਤਾ ਕੀਤੀ ਗਈ ਹੈ, ਜਿਸ ਦੀ ਸਮਾਪਤੀ 15 ਜੁਲਾਈ ਐਤਵਾਰ ਸ਼ਾਮ ਨੂੰ ਹੋਵੇਗੀ।ਉਨ੍ਹਾਂ ਦਸਿਆ ਕਿ ਇਸ ਕੈਂਪ ਵਿੱਚ ਰੋਜ਼ ਸ਼ਾਮ 4.00 ਵਜੇ ਤੋਂ 6.00 ਵਜੇ ਤੱਕ ਸਿੱਖ ਬੱਚਿਆਂ ਨੂੰ ਗੁਰਮਤਿ, ਸਿੱਖ ਇਤਿਹਾਸ ਅਤੇ ਸਿੱਖੀ ਜੀਵਨ ਤੋਂ ਜਾਣੂ ਕਰਵਾਉਣ ਦੇ ਨਾਲ ਹੀ ਨਸ਼ਿਆਂ ਤੋਂ ਬਚਣ, ਵਾਤਾਵਰਣ ਦੀ ਸੰਭਾਲ ਕਰਨ ਅਤੇ ਦਸਤਾਰ ਸਜਾਣ ਦੀ ਸਿਖਿਆ ਵੀ ਦਿੱਤੀ ਜਾ ਰਹੀ ਹੈ।ਉਨ੍ਹਾਂ ਹੋਰ ਦਸਿਆ ਕਿ ਇਸ ਮੌਕੇ ਬਚਿਆਂ ਨੂੰ ਹੁਕਮਨਾਮੇ ਦੀ ਕਥਾ ਸ੍ਰਵਣ ਕਰਵਾਉਣ ਦੇ ਨਾਲ ਹੀ ਸਿੱੱਖ ਧਰਮ ਤੇ ਇਤਿਹਾਸ ਨਾਲ ਸੰਬੰਧਤ ਫਿਲਮਾਂ ਵੀ ਵਿਖਾਈਆਂ ਜਾ ਰਹੀਆਂ ਹਨ।ਰਾਣਾ ਨੇ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਅਤੇ ਧਾਰਮਕ ਸਿੱਖ ਸੰਸਥਾਵਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਿਸ਼ਨ ਦੇ ਇਸ ਉਦਮ ਤੋਂ ਪ੍ਰੇਰਣਾ ਲੈ ਆਪੋ-ਆਪਣੇ ਪ੍ਰਭਾਵ ਹੇਠਲੇ ਇਲਾਕਿਆਂ ਵਿੱਚ ਅਜਿਹੇ ਕੈਂਪ ਲਾਣ ਦੀ ਸਲਾਹ ਦਿੱਤੀ ਅਤੇ ਇਸਦੇ ਨਾਲ ਹੀ ਭਰੋਸਾ ਦੁਆਇਆ ਕਿ ਸਿੱਖ ਸੰਸਥਾਵਾਂ ਵਲੋਂ ਪੰਥਕ ਪਨੀਰੀ ਦੀ ਸੰਭਾਲ ਅਤੇ ਉਸਨੂੰ ਸਿੱਖੀ ਵਿਰਸੇ ਤੋਂ ਜਾਣੂ ਕਰਵਾ ਉਸ ਨਾਲ ਜੋੜਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਵਿੱਚ ਧਰਮ ਪ੍ਰਚਾਰ ਕਮੇਟੀ ਵਲੋਂ ਯਥਾ-ਯੋਗ ਸਹਿਯੋਗ ਕੀਤਾ ਜਾਇਗਾ। 

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply