Thursday, August 20, 2026

ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਨਿਰਮਲ ਸਿੰਘ ਨੂੰ ਸਦਮਾ – ਪਤਨੀ ਦਾ ਦਿਹਾਂਤ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਨਿਰਮਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਸੁਪਤਨੀ  ਸਰਦਾਰਨੀ ਹਰਜੀਤ ਕੌਰ ਦਾ ਲੰਬੀ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ।ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੈ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿਛੋਂ ਅੰਤਿਮ ਅਰਦਾਸ 15 ਜੁਲਾਈ 2018 ਦਿਨ ਐਤਵਾਰ ਦੁਪਹਿਰ 12:30 ਤੋਂ 1:30 ਵਜੇ ਸਥਾਨਕ ਗੁਰਦੁਆਰਾ ਛੇਵੀਂ ਪਾਤਸ਼ਾਾਹੀ, ਰਣਜੀਤ ਐਵਿਨਿਉ ਵਿਖੇ ਹੋਵੇਗੀ।ਨਿਰਮਲ ਸਿੰਘ ਦੀ ਪਤਨੀ ਸ੍ਰੀਮਤੀ ਹਰਜੀਤ ਕੌਰ  ਦੇ ਦਿਹਾਂਤ `ਤੇ ਚੀਫ ਖਾਲਸਾ ਦੀਵਾਨ ਪ੍ਰਧਾਨ ਡਾ: ਸੰਤੋਖ ਸਿੰਘ, ਮੀਤ ਪ੍ਰਧਾਨ ਧੰਨਰਾਜ ਸਿੰਘ, ਸਰਬਜੀਤ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਤੇ ਦੀਵਾਨ ਦੇ ਮੈਂਬਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …

Leave a Reply