ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਐਡ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜਿਆਂ `ਚ ਅੇੈਸ.ਐੇਸ ਕਲਾਜ਼ ਐਫ ਐਜੂਕੇਸ਼ਨ ਕਾਲਜ ਭੀਖੀ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਕਿਹਾ ਕਿ ਵਿਦਿਆਰਥਣ ਮਮਤਾ ਰਾਣੀ ਅਤੇ ਸ਼ਰਨਦੀਪ ਕੋਰ ਨੇ 80% ਅੰਕ ਹਾਸਿਲ ਕਰਕੇ ਪਹਿਲਾ ਸਥਾਨ ਅਤੇ ਮਨਪ੍ਰੀਤ ਕੋਰ ਨੇ 80% ਅੰਕ ਹਾਸਿਲ ਕਰਕੇ ਦੂਜਾ ਸਥਾਨ ਤੇ ਸੰਦੀਪ ਕੋਰ ਨੇ 78% ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਲ ਕੀਤਾ।ਕਾਲਜ਼ ਦੀਆਂ ਹੋਰ ਵਿਦਿਆਰਥਣਾਂ ਵੀ ਪਹਿਲੀ ਸ੍ਰੇਣੀ ਵਿੱਚ ਪਾਸ ਹੋਈਆਂ ।ਇਸ ਮੋਕੇ ਕਾਲਜ਼ ਦੇ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਵਿਦਿਆਰਥਣਾ ਅਤੇ ਸਟਾਫ ਨੂੰ ਵਧਾਈ ਦਿੱਤੀ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media