ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਵੱਛ ਭਾਰਤ ਮੁਹਿੰਮ ਜ਼ਿਲਾ ਯੂਥ ਕੁਆਰਡੀਨੇਟਰ ਪਰਮਜੀਤ ਕੌਰ ਅਤੇ ਪ੍ਰਬੰਧਕੀ ਅਫ਼ਸਰ ਸੰਦੀਪ ਸਿੰਘ ਘੰਡ ਦੀਅਗਵਾਈ ਹੇਠ ਸਫ਼ਲਤਾ ਪੂਰਵਕ ਚੱਲ ਰਹੀ ਹੈ।ਸਵੱਛ ਭਾਰਤ ਸਬੰਧੀ ਪਿੰਡ ਦੇ ਯੁਵਕ ਸੇਵਾਵਾਂ ਭਲਾਈ ਕਲੱਬ ਖੀਵਾ ਮੀਹਾਂ ਸਿੰਘ ਵਾਲਾ ਵੱਲੋਂ ਪਿੰਡ ਦੀਆਂ ਗਲੀਆਂ ਨਾਲੀਆਂ, ਗੁਰਦੁਆਰਾ ਸਾਹਿਬ, ਖੇਡ ਖੇਡ ਮੈਦਾਨ ਅਤੇ ਪਿੰਡ ਦੀ ਫਿਰਨੀ ਦੀ ਸਫ਼ਾਈ ਕੀਤੀ ਗਈ, ਲੰਮੇ ਸਮੇਂ ਤੋਂ ਪਈ ਮਿੱਟੀ ਅਤੇ ਆਲੇ-ਦੁਆਲੇ ਖੜੇ ਘਾਹ ਨੂੰ ਸਾਫ਼ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਰਘੁਵੀਰ ਸਿੰਘ ਮਾਨ ਨਹਿਰੂ ਯੁਵਾ ਕੇਂਦਰ ਨੇ ਕਿਹਾ ਇਸ ਮੁਹਿੰਮ ਵਿੱਚ ਐਨ.ਐਸ.ਐਸ ਯੂਨਿਟ ਦਾ ਵੀ ਯੋਗਦਾਨ ਲਿਆ ਜਾਵੇਗਾ।
ਇਸ ਮੌਕੇ ਬਲਾਕ ਦੇ ਇੰਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਬਲਾਕ ਦੇ ਹੋਰ ਪਿੰਡਾਂ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ।ਇਸ ਤੋਂ ਇਲਾਵਾ ਪ੍ਰਧਾਨ ਲਵਪ੍ਰੀਤ ਸਿੰਘ, ਸਮਨ ਖੀਵਾ, ਮਨਦੀਪ ਸਿੰਘ, ਲਖਵਿੰਦਰ ਸਿੰਘ, ਸਖਪਾਲ ਸਿੰਘ, ਨੰਬਰਦਾਰ ਸ਼ਿੰਗਾਰਾ ਸਿੰਘ, ਬਿੱਕਰ ਸਿੰਘ, ਹਰਬੰਸ ਸਿੰਘ, ਬੰਟੀ ਅਤੇ ਦੀਪਾ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …