ਸ਼ਹਿਰ ਨਿਵਾਸੀਆਂ ਪਾਸੋਂ ਮੰਗਿਆ ਸਹਿਯੋਗ
ਧੂਰੀ, 10 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਨਵੇਂ ਥਾਣਾ ਮੁਖੀ ਬਲਜਿੰਦਰ ਸਿੰਘ ਪੰਨੂ ਨੇ ਸ਼ਹਿਰ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਹੋਰ ਵਧੀਆ ਬਨਾਉਣ, ਟਰੈਫਿਕ ਸਮੱਸਿਆ ਦਾ ਹੱਲ ਕਰਨ, ਸ਼ਹਿਰ ਵਿੱਚ ਹੋਰ ਚੋਕੀਦਾਰ ਲਗਾ ਕੇ ਚੌਕੀਦਾਰਾ ਪ੍ਰਬੰਧ ਨੂੰ ਹੋਰ ਸੁਚਾਰੂ ਬਨਾਉਣ ਦੇ ਨਾਲ-ਨਾਲ ਵਿਸ਼ੇਸ਼ ਤੌਰ `ਤੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਮਨਚਲਿਆਂ ਅਤੇ ਨਸ਼ੇ ਦੇ ਸੌਦਾਗਰਾਂ ਖਿਲਾਫ ਸ਼ਿਕੰਜਾ ਕੱਸਣ ਦਾ ਐਲਾਨ ਕੀਤਾ ਹੈ।ਉਹਨਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸਖਤੀ ਵਰਤਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀਆਂ ਨੂੰ ਕਿਸੇ ਕੀਮਤ `ਤੇ ਬਖਸਿਆ ਨਹੀਂ ਜਾਵੇਗਾ।ਉਹਨਾਂ ਸ਼ਹਿਰ ਨਿਵਾਸੀਆਂ ਪਾਸੋਂ ਸਹਿਯੋਗ ਦੀ ਮੰਗ ਵੀ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …