ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਨਸ਼ਾ ਛੁਡਾਉ ਕੇਂਦਰਾਂ ਵਿੱਚ ਨਸ਼ਾ ਪੀੜ੍ਹਤਾਂ ਦੀ ਵੱਧ ਰਹੀ ਗਿਣਤੀ ਕਾਰਨ ਪ੍ਰਸ਼ਾਸ਼ਨ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ, ਜਿਸ ਦਾ ਹਲ ਰੈਡ ਕਰਾਸ ਦੀ ਸਹਾਇਤਾ ਨਾਲ ਕੀਤਾ ਜਾ ਰਿਹਾ ਹੈ।ਇਸ ਵੇਲੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਨਸ਼ਾ ਛੁਡਾਉ ਕੇਂਦਰਾਂ ਵਿੱਚ ਬੈਡ, ਗੱਦੇ, ਬਰਤਨ ਅਤੇ ਹੋਰ ਕਈ ਤਰ੍ਹਾਂ ਦੀਆਂ ਜ਼ਰੂਰਤਮੰਦ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਵਿਨੈ ਸ਼ਰਮਾ ਸਕੱਤਰ ਰੈਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਨਸ਼ਾ ਛੁਡਾਉ ਕੇਂਦਰ ਵਿਚ ਮਰੀਜਾਂ ਦੀ ਗਿਣਤੀ ਇਕਦਮ ਵੱਧ ਜਾਣ ਕਾਰਨ ਸਾਰੇ ਪ੍ਰਬੰਧ ਵੱਡੇ ਪੱਧਰ ’ਤੇ ਕਰਨੇ ਪਏ ਹਨ।ਇਸ ਮੌਕੇ ਰੈੱਡ ਕਰਾਸ ਵਲੋਂ ਨਸ਼ਾ ਛੁਡਾਉ ਕੇਂਦਰਾਂ ਨੂੰ ਬੈਡ, ਗੱਦੇ, ਬਰਤਨ ਅਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਥੇ ਦਾਖ਼ਲ ਹੋਣ ਵਾਲੇ ਨਸ਼ਾਂ ਪੀੜ੍ਹਤਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਦੱਸਿਆ ਕਿ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਹਰ ਸਮੇਂ ਜ਼ਰੂਰਤਮੰਦਾਂ ਦੀ ਸਹਾਇਤਾ ਲਈ ਤੱਤਪਰ ਰਹਿੰਦੀ ਹੈ ਅਤੇ ਗ਼ਰੀਬ ਲੋਕਾਂ ਨੂੰ ਮੁਫ਼ਤ ਦਵਾਈਆਂ, ਸਿਲਾਈ ਮਸ਼ੀਨਾਂ, ਵਹੀਲ ਚੇਅਰ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਸਕੱਤਰ ਰੈਡ ਕਰਾਸ ਸੁਸਾਇਟੀ ਨੇ ਅੰਮ੍ਰਿਤਸਰ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੈਡ ਕਰਾਸ ਦੀ ਸਹਾਇਤਾ ਲਈ ਵੱਧ ਤੋਂ ਵੱਧ ਅੱਗੇ ਆਉਣ ਤਾਂ ਜੋ ਗ਼ਰੀਬ ਲੋਕਾਂ ਅਤੇ ਨਸ਼ਾ ਪੀੜ੍ਹਤਾਂ ਦੀ ਮਦਦ ਕੀਤੀ ਜਾ ਸਕੇ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media