Monday, September 14, 2026

ਦਮਦਮੀ ਟਕਸਾਲ ਨੇ ਬੂਟੇ ਲਾ ਕੇ ਹਰਿਆਲੀ ਮੁਹਿੰਮ ਦੀ ਕੀਤੀ ਸ਼ੁਰੂਆਤ

PPN1007201816ਮਹਿਤਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਨੇ ਮਹਿਤਾ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਾਉਂਦਿਆਂ ਦਮਦਮੀ ਟਕਸਾਲ ਵੱਲੋਂ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਤਹਿਤ ਪੂਰੇ ਰਾਜ ਵਿਚ ਲੱਖਾਂ ਬੂਟੇ ਲਗਾਏ ਜਾਣਗੇ। ਇਸ ਮੌਕੇ ਦਮਦਮੀ ਟਕਸਾਲ ਦੇ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਿਆਂ ਹਰਿਆਲੀ ਲਈ ਵੱਧ ਤੋਂ ਵੱਧ ਰੁਖ ਲਗਾਉਣ ਅਤੇ ਹਰਿਆਲੀ ਮੁਹਿੰਮ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ।ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਖ਼ੂਬਸੂਰਤ ਬਣਾਉਣ ਤੇ ਸਾਫ਼ ਸੁਥਰਾ ਰੱਖਣ ਦੀ ਕੋਸ਼ਿਸ਼ ਤਹਿਤ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਪਿੰਡਾਂ ਦੇ ਨੌਜਵਾਨਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਹਾ ਹੈ ਅਤੇ ਨੌਜਵਾਨਾਂ ਵੱਲੋਂ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਬੂਟਿਆਂ ਦੀ ਸਾਂਭ-ਸੰਭਾਲ ਪੂਰੇ ਤਨ-ਮਨ ਨਾਲ ਕਰਨਗੇ।ਉਨ੍ਹਾਂ ਦਸਿਆ ਕਿ ਹਰਿਆਂ-ਭਰਿਆ ਰੱਖਣ ਦੀ ਚਾਹਤ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਵੀ ਬਚਾਇਆ ਜਾ ਸਕੇਗਾ।ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਇਹੋ-ਜਿਹੇ ਉਪਰਾਲੇ ਸਾਰੀਆਂ ਸੰਸਥਾਵਾਂ ਕਰਨੇ ਚਾਹੀਦੇ ਹਨ, ਕਿਉਂਕਿ ਸਾਡਾ ਵਾਤਾਵਰਨ ਦਿਨੋ-ਦਿਨ ਦੂਸ਼ਿਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੂਸ਼ਿਤ ਵਾਤਾਵਰਨ ਨੂੰ ਇਕ ਵੱਡੀ, ਭਿਆਨਕ ਤੇ ਵਿਨਾਸ਼ਕਾਰੀ ਸਮੱਸਿਆ ਕਿਹਾ। ਉਨ੍ਹਾਂ ਕਿਹਾ ਕਿ ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਿਰਾਸਤ ਵਿਚ ਵਿਨਾਸ਼ਕਾਰੀ ਜ਼ਹਿਰੀਲਾ ਵਾਤਾਵਰਨ ਦੇਣ ਤੋਂ ਸੰਕੋਚ ਕਰਨਾ ਚਾਹੀਦਾ ਹੈ। ਉਹਨਾਂ ਦਸਿਆ ਕਿ ਗਲੋਬਲ ਵਾਰਮਿੰਗ ਭਾਵ ਆਲਮੀ ਤਪਸ਼ ਨਾਲ ਸਾਡਾ ਵਾਯੂ-ਮੰਡਲ ਦਿਨੋਂ ਦਿਨ ਗਰਮ ਹੋ ਰਿਹਾ ਹੈ। ਜੋ ਕਿ ਵਾਤਾਵਰਨ ਵਿਚ ਪ੍ਰਦੂਸ਼ਣ ਕਾਰਨ ਪੈਦਾ ਹੋ ਰਿਹਾ ਹੈ। ਮਨੁਖ ਦੀਆਂ ਸਵਾਰਥੀ ਨੀਤੀਆਂ ਨੇ ਹਵਾ, ਪਾਣੀ ਅਤੇ ਧਰਤੀ ਨੂੰ ਦੂਸ਼ਿਤ ਕਰਕੇ ਰਖ ਦਿਤਾ ਹੈ। ਨਤੀਜੇ ਵਜੋਂ ਅੱਜ ਮਨੁਖ ਨੂੰ ਨਾਮੁਰਾਦ ਬਿਮਾਰੀਆਂ ਦਾ ਸੰਤਾਪ ਭੋਗਣਾ ਪੈ ਰਿਹਾ ਹੈ।
 

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply