Sunday, September 13, 2026

ਐਸ.ਐਸ.ਡੀ ਗਰਲਜ਼ ਕਾਲਜ ਦਾ ਐਮ.ਐਸ.ਈ ਮੈਥ-ਭਾਗ (ਦੂਜਾ) ਦਾ ਨਤੀਜਾ ਸ਼ਾਨਦਾਰ

PPN1107201803ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਐਮ.ਐਸ.ਈ ਮੈਥ-ਭਾਗ (ਦੂਜਾ) ਸਮੈਸਟਰ-3 ਦੇ ਨਤੀਜੇ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਅੱਵਲ ਰਹੀਆਂ।ਪ੍ਰਤੀਭਾ ਜੈਨ ਨੇ 8.8 ਸੀ.ਜੀ.ਪੀ.ਏ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਪ੍ਰਿੰਕਾ ਅਤੇ ਕੰਚਨ ਨੇ 8.4 ਸੀ.ਜੀ.ਪੀ.ਏ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਦਿਕਸ਼ਾ ਅਤੇ ਭਾਵਨਾ ਨੇ 8.0 ਸੀ.ਜੀ.ਪੀ.ਏ ਨਾਲ ਤੀਜਾ ਸਥਾਨ ਹਾਸਿਲ ਕਰ ਕਾਲਜ ਦਾ ਨਾਂ ਰੌਸ਼ਨ ਕੀਤਾ।ਇਸ ਮੌਕੇ  ਕਾਲਜ ਪ੍ਰਧਾਨ ਸੋਮਨਾਥ ਬਾਘਲਾ, ਉਪ-ਪ੍ਰਧਾਨ ਜਸਵੰਤ ਰਾਏ ਸਿੰਗਲਾ, ਸੈਕਟਰੀ ਜੇ.ਕੇ ਗੁਪਤਾ ਨੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ, ਤਰੂ ਮਿੱਤਲ ਮੁਖੀ ਗਣਿਤ ਵਿਭਾਗ ਅਤੇ ਸਮੂਹ ਸਟਾਫ਼ ਨੂੰ ਵਧਾਈ ਅਤੇ ਵਿਦਿਆਰਥਣਾਂ ਨੂੰ ਸ਼ਾਬਾਸ਼ੀ ਦਿੱਤੀ।
 

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply