ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਅਹੁਦੇਦਾਰ ਗੁਰਮੀਤ ਸਿੰਘ ਫੈਡਰੇਸ਼ਨ ਦੀ ਸ਼੍ਰੋਮਣੀ ਅਕਾਲੀ ਦਲ ’ਚ ਮੁੜ੍ਹ ਵਾਪਸੀ ਹੋਈ ਹੈ।2017 ਦੀਆਂ ਕਮੇਟੀ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੇ ਖਿਲਾਫ਼ ਕਾਰਵਾਈ ਕਰਨ ਕਰਕੇ ਫੈਡਰੇਸ਼ਨ ਨੂੰ ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱੱਲੋਂ ਬਾਹਰ ਕੱਢਿਆ ਗਿਆ ਸੀ, ਪਰ ਪਾਰਟੀ ਵੱਲੋਂ ਬੀਤੇ ਦਿਨੀਂ ਆਪਣੇ ਪੁਰਾਣੇ ਸਾਥੀਆਂ ਨੂੰ ਪਾਰਟੀ ਦਾ ਮੁੜ੍ਹ ਹਿੱਸਾ ਬਣਾਉਣ ਉਪਰੰਤ ਫੈਡਰੇਸ਼ਨ ਵੱਲੋਂ ਵੀ ਘਰ ਵਾਪਸੀ ਦੀ ਇੱਛਾ ਜਤਾਈ ਗਈ ਸੀ।
ਜੀ.ਕੇ ਨੇ ਫੈਡਰੇਸ਼ਨ ਨੂੰ ਸ਼ਾਲ ਭੇਟ ਕਰਕੇ ਪਾਰਟੀ ’ਚ ਜੀ ਆਇਆ ਕਿਹਾ।ਇਸ ਮੌਕੇ ਪਾਰਟੀ ਦੇ ਸਕੱਤਰ ਜਨਰਲ ਹਰਮੀਤ ਸਿੰਘ ਕਾਲਕਾ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ ਅਕਾਲੀ ਆਗੂ ਜਸਵੰਤ ਸਿੰਘ ਬਿਟੂ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …