Wednesday, July 16, 2025
Breaking News

ਟੈਕਨੀਕਲ ਸਰਵਿਸਜ ਯੂਨੀਅਨ ਵਲੋਂ ਮੁਲਾਜਮਾਂ ਦੇ ਡੋਪ ਟੈਸਟ ਤੇ ਵਿਕਾਸ ਟੈਕਸ ਦੀ ਨਿਖੇਧੀ

ਸਮਰਾਲਾ, 11 ਜੁਲਾਈ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ. 49) ਮੰਡਲ ਸਮਰਾਲਾ ਦੀ ਡਵੀਜ਼ਨ ਵਰਕਿੰਗ ਕਮੇਟੀ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕੋਹਾੜਾ, ਕਟਾਣੀ ਕਲਾਂ, ਮਾਛੀਵਾੜਾ, ਸ਼ਹਿਰੀ ਸਮਰਾਲਾ, ਸਬਅਰਬਨ ਸਮਰਾਲਾ, ਬਹਿਲੋਲਪੁਰ ਅਤੇ ਖਮਾਣੋਂ ਤੋਂ ਪ੍ਰਧਾਨ, ਸਕੱਤਰਾਂ ਵੱਲੋਂ ਸਮੂਲੀਅਤ ਕੀਤੀ ਗਈ।ਮੰਡਲ ਰੁਲਦਾ ਸਿੰਘ ਸਕੱਤਰ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪਾਸ ਕੀਤੇ ਇੱਕ ਮਤੇ ਰਾਹੀਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਦੇ ਫੈਸਲੇ ਦੀ ਅਤੇ ਵਿਕਾਸ ਟੈਕਸ ਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ।ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖਿਲਾਫ ਕੋਈ ਸਖਤ ਕਾਰਵਾਈ ਕਰਨ ਦੀ ਬਜਾਏ ਲੋਕਾਂ ਦਾ ਧਿਆਨ ਹੋਰ ਪਾਸੇ ਲਾਉਣ ਲਈ ਡੋਪ ਟੈਸਟਾਂ ਦਾ ਡਰਾਮਾ ਕੀਤਾ ਜਾ ਰਿਹਾ ਹੈ।ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਦੇਣ ਦੀ ਬਜਾਏ ਉਲਟਾ 200/- ਵਿਕਾਸ ਟੈਕਸ ਲਾਉਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਜੀਵਨ ਨਾਥ, ਹਰਪਾਲ ਸਿੰਘ, ਮਲਕੀਤ ਸਿੰਘ, ਖੜਕ ਸਿੰਘ, ਸੁਰਜੀਤ ਕੁਮਾਰ, ਗੁਰਦੀਪ ਸਿੰਘ ਤੋਂ ਇਲਾਵਾ ਡਵੀਜ਼ਨ ਆਗੂ ਜਸਵੰਤ ਸਿੰਘ ਨੇ ਸਮੂਲੀਅਤ ਕੀਤੀ ਅਤੇ ਸਰਕਲ ਦਵਿੰਦਰ ਸਿੰਘ ਅਤੇ ਸੂਬਾ ਪ੍ਰਧਾਨ ਭਰਪੂਰ ਸਿੰਘ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply