Sunday, June 15, 2025
Breaking News

ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2018-19 `ਚ ਛਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਦੇ ਖਿਡਾਰੀ

PPN1107201817ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਹਾਲ ਹੀ ਵਿੱਚ ਮੋਹਾਲੀ ਵਿਖੇ ਹੋਈ ਤਿੰਨ ਦਿਨਾਂ ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2018-19 ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਇਸ ਮੁਕਾਬਲੇ ਵਿੱਚ ਪੰਜਾਬ ਭਰ `ਚੋਂ ਆਈਆਂ ਕੁੱਲ 16 ਟੀਮਾਂ ਨੇ ਭਾਗ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਦੇ 11 ਵਿਦਿਆਰਥੀਆਂ ਤਰੁਨਦੀਪ ਸਿੰਘ, ਮਹਿਕਦੀਪ ਕੌਰ, ਅੰਮ੍ਰਿਤਪਾਲ ਸਿੰਘ, ਜਸਟਿਨ ਬੱਗਾ, ਦਮਨਪ੍ਰੀਤ ਸਿੰਘ, ਮਹਾਬੀਰ ਸਿੰਘ, ਅਭੀਨੰਦਨ ਸਿੰਘ, ਗੁਰਲਾਲ ਸਿੰਘ, ਹਰਨੂਰ ਸਿੰਘ, ਵਰਿੰਦਰਜੀਤ ਸਿੰਘ ਅਤੇ ਸਾਹਿਲਜੋਤ ਸਿੰਘ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ।ਜਿੰਹਨਾਂ ਵਿੱਚੋ ਤਰੁਨਦੀਪ ਸਿੰਘ ਨੇ ਦੋ ਸੋਨੇ ਦੇ ਤਗਮੇ ਅਤੇ ਇੱਕ ਤਾਂਬੇ ਦਾ ਤਗਮਾ ਹਾਸਿਲ ਕੀਤਾ, ਜਸਟਿਨ ਬੱਗਾ ਨੇ ਇੱਕ ਸੋਨੇ ਦਾ ਤਗਮਾ ਅਤੇ ਇੱਕ ਚਾਂਦੀ ਦਾ ਤਗਮਾ, ਹਰਨੂਰ ਸਿੰਘ ਅਤੇ ਵਰਿੰਦਰਜੀਤ ਸਿੰਘ ਨੇ ਚਾਂਦੀ ਦਾ ਤਗਮਾ, ਦਮਨਪ੍ਰੀਤ ਸਿੰਘ ਅਤੇ ਗੁਰਲਾਲ ਸਿੰਘ ਨੇ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਸਕੂਲ ਪੁੱਜਣ `ਤੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਇਹਨਾਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ।ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਤਰੁਨਦੀਪ ਸਿੰਘ, ਜਸਟਿਨ ਬੱਗਾ, ਦਮਨਪ੍ਰੀਤ ਸਿੰਘ, ਗੁਰਲਾਲ ਸਿੰਘ, ਹਰਨੂਰ ਸਿੰਘ ਅਤੇ ਵਰਿੰਦਰਜੀਤ ਸਿੰਘ ਨੂੰ ਨੈਸ਼ਨਲ ਪੱਧਰ ਤੇ ਚੁਣੇ ਜਾਣ ਲਈ ਵਿਦਿਆਰਥੀਆਂ, ਮਾਪਿਆਂ, ਖੇਡ ਇੰਚਾਰਜ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੂੰ ਵਧਾਈ ਦਿੱਤੀ ਅਤੇ ਇਹਨਾਂ ਦੀ ਕਾਮਯਾਬੀ ਦਾ ਸਿਹਰਾ ਇਹਨਾਂ ਦੇ ਕੋਚ ਸ਼ਰਦ ਕੁਮਾਰ ਅਤੇ ਬੱਚਿਆਂ ਦੀ ਮਿਹਨਤ ਸਿਰ ਬੰਨ੍ਹਿਆ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਅਤੇ, ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੇ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

 

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply