Wednesday, July 22, 2026

ਸ਼੍ਰੋਮਣੀ ਅਕਾਲੀ ਦਲ ਨੇ ਕੀਤੀ 37ਵੇਂ ਦਿਨ ਭੁੱਖ ਹੜਤਾਲ

PPN16081416ਫ਼ਾਜਿਲਕਾ, 16 ਅਗਸਤ (ਵਿਨੀਤ ਅਰੋੜਾ) – ਸਾਂਝਾ ਮੋਰਚਾ ਵੱਲੋਂ ਚਲਾਏ ਜਾ ਰਹੇ ਰੇਲਵੇ ਦੀਆਂ ਸਮੱਸਿਆਵਾਂ ਨੂੰ ਲੈਕੇ ਭੁੱਖ ਹੜਤਾਲ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਫਾਜ਼ਿਲਕਾ ਦੇ ਸਰਕਲ ਜੱਥੇਦਾਰ ਚਾਨਣ ਸਿੰਘ ਦੀ ਅਗਵਾਈ ਵਿਚ ਵਰਕਰਾਂ ਨੇ ਭੁੱਖ ਹੜਤਾਲ ਕੀਤੀ। ਇਸ ਤੋਂ ਪਹਿਲਾਂ 36ਵੇਂ ਦਿਨ ਸ਼੍ਰੀ ਵਿਸ਼ਵਕਰਮਾ ਮੰਦਰ ਕਮੇਟੀ ਦੇ ਮੈਂਬਰਾਂ ਨੇ ਵੀ ਭੁੱਖ ਹੜਤਾਲ ਵਿਚ ਭਾਗ ਲਿਆ। ਜਥੇਦਾਰ ਚਾਨਣ ਸਿੰਘ ਨੇ ਕਿਹਾ ਕਿ ਮੰਗਾਂ ਨੂੰ ਲੈਕੇ ਕੀਤੀ ਜਾ ਰਹੀ ਇਹ ਭੁੱਖ ਹੜਤਾਲ ਬਿਲਕੁੱਲ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਉਹ ਸਾਂਝਾ ਮੋਰਚਾ ਦੀਆਂ ਮੰਗਾਂ ਮਨਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਵੀ ਤਿਆਰ ਹਨ। ਭੁੱਖ ਹੜਤਾਲ ਤੇ ਬੈਠਣ ਵਾਲਿਆਂ ਵਿਚ ਬਲਦੇਵ ਸਿੰਘ, ਮਹਿਲ ਸਿੰਘ, ਕੁੰਦਨ ਸਿੰਘ, ਜੀਤ ਸਿੰਘ, ਰਛਪਾਲ ਸਿੰਘ, ਗੁਰਚਰਨ ਸਿੰਘ, ਨਰੈਣ ਸਿੰਘ, ਐਕਸ ਏਐਮਓ ਰਜਿੰਦਰ ਗਗਨੇਜਾ, ਅਵਤਾਰ ਸਿੰਘ, ਇਕਬਾਲ ਸਿੰਘ, ਸੁਖਪਾਲ ਸਿੰਘ, ਸਰਵਨ ਸਿੰਘ, ਨਰ ਸਿੰਘ, ਅਜੀਤ ਸਿੰਘ, ਸੁੱਚਾ ਸਿੰਘ, ਸ਼ਮਸ਼ੇਰ ਸਿੰਘ, ਬਾਬਾ ਜੀਤ ਸਿੰਘ, ਜਰਨੈਲ ਸਿੰਘ, ਬਲਵੰਤ ਸਿੰਘ ,ਗਿਆਨ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ, ਜੋਰਾ ਸਿੰਘ, ਬਲਵੰਤ ਸਿੰਘ, ਰਾਜ ਕੁਮਾਰ ਬਜਾਜ ਆਦਿ ਹਾਜਰ ਸਨ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply