Monday, March 30, 2026

ਡੇਪੋ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਨੇ ਬੁਲਾਈ ਅਧਿਕਾਰੀਆਂ ਦੀ ਮੀਟਿੰਗ

PPN1207201805ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਡੇਪੋ ਅਧੀਨ ਜ਼ਿਲ੍ਹਾ ਪਠਾਨਕੋਟ ਵਿੱਚ ਚਲਾਈ ਗਈ ਮੂਹਿੰਮ ਨੂੰ ਤੇਜ ਕੀਤਾ ਜਾਵੇਗਾ ਅਤੇ 20 ਜੁਲਾਈ ਤੱਕ 100 ਫ੍ਰੀ ਸਦੀ ਟੀਚਾ ਪੂਰਾ ਕਰਦੇ ਹੋਏ ਜਿਲ੍ਹੇ ਦੇ 402 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਪ੍ਰੋਗਰਾਮ ਡੇਪੋ ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਇਕ ਮੀਟਿੰਗ ਦੋਰਾਨ ਕੀਤਾ।
    ਮੀਟਿੰਗ ਦੋਰਾਨ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਫਲ ਕਰਨ ਦੇ ਲਈ ਪਿੰਡ ਪੱਧਰ ਅਤੇ ਵਾਰਡ ਪੱਧਰ ਤੇ ਵੀ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੁਕ ਕਰਨ ਦਾ ਕੰਮ ਕਰ ਰਹੀਆਂ ਹਨ, ਜਿਨ੍ਹਾਂ ਵੱਲੋਂ ਪਿੰਡ ਪੱਧਰੀ ਅਤੇ ਵਾਰਡ ਪੱਧਰ ਤੇ ਵਿਸ਼ੇਸ ਜਾਗਰੁਕਤਾ ਕੈਂਪ ਲਗਾ ਕੇ ਨੋਜਵਾਨਾਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਡੇਪੋ ਮੁਹਿੰਮ ਨੂੰ ਕਾਮਯਾਬ ਕਰਨ ਦੇ ਲਈ 20 ਜੁਲਾਈ ਤੱਕ ਰੱਖੇ ਟੀਚੇ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾ ਹੀ ਸਾਰੇ ਅਧਿਕਾਰੀਆਂ ਨੂੰ ਪਿੰਡਾਂ ਅਤੇ ਵਾਰਡਾਂ ਦੀ ਵੰਡ ਕੀਤੀ ਹੋਈ ਹੈ ਅਤੇ ਸਾਰੇ ਅਧਿਕਾਰੀ ਨਿਰਧਾਰਤ ਸਮੇਂ ਅਨੁਸਾਰ ਸਾਰੇ ਪਿੰਡਾਂ ਨੂੰ ਕਵਰ ਕਰਨਗੇ।ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਪਠਾਨਕੋਟ ਵਿਖੇ ਓ.ਓ.ਏ.ਟੀ ਸੈਂਟਰ ਵੀ ਬਣਾਇਆ ਗਿਆ ਹੈ ਜੋ ਕੋਈ ਨੋਜਵਾਨ ਜੋ ਨਸ਼ੇ ਦੀ ਦਲਦਲ ਵਿੱਚ ਫਸ ਚੁੱਕਾ ਹੈ ਅਤੇ ਮਨ ਤੋਂ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਉਪਰੋਕਤ ਸੈਂਟਰ ਵਿੱਚ ਸੰਪਰਕ ਕਰ ਸਕਦਾ ਹੈ।ਉਨ੍ਹਾਂ ਐਸ.ਐਮ.ਓ ਪਠਾਨਕੋਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਪਤਾਲ ਅੰਦਰ ਬਣਾਏ ਓ.ਓ.ਏ.ਟੀ. ਸੈਂਟਰ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਦਵਾਈਆਂ ਦਾ ਰਿਕਾਰਡ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਡੇਪੋ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਕੈਮਿਸਟਾਂ ਨਾਲ ਵੀ ਮੀਟਿੰਗ ਕਰ ਕੇ ਵਿਸ਼ੇਸ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਅਤੇ ਵਾਰਡਾਂ ਨੂੰ ਕੈਟਾਗਿਰੀ ਵਿੱਚ ਵੰਡਿਆ ਜਾਵੇਗਾ ਅਤੇ ਪੁੱਛਟੀ ਕੀਤੀ ਜਾਵੇਗੀ ਕਿ ਕਿਸ ਪਿੰਡ ਵਿੱਚ ਨਸ਼ਾ ਪੂਰੀ ਤਰ੍ਹਾ ਨਾਲ ਖਤਮ ਹੋ ਚੁੱਕਾ ਹੈ, ਉਨ੍ਹਾਂ ਪਿੰਡਾਂ ਨੂੰ ਡਰੱਗ ਫ੍ਰੀ ਘੋਸ਼ਿਤ ਕੀਤਾ ਜਾਵੇਗਾ।
ਵਿਵੇਕਸੀਲ ਸੋਨੀ ਐਸ.ਐਸ.ਪੀ ਪਠਾਨਕੋਟ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਵੀ ਨਸ਼ੇ ਖਿਲਾਫ ਵਿਸ਼ੇਸ ਮੁਹਿੰਮ ਸੁਰੂ ਕੀਤੀ ਹੋਈ ਹੈ। ਜਿਸ ਵਿੱਚ ਅਸੀਂ ਤੱਦ ਹੀ ਕਾਮਯਾਬ ਹੋ ਸਕਦੇ ਹਾਂ ਜਦ ਤੱਕ ਨਸ਼ਾ ਛੱਡਣ ਦਾ ਸੁਨੇਹਾ ਘਰ ਘਰ ਇਕ ਇਕ ਆਦਮੀ ਤੱਕ ਨਹੀਂ ਪਹੁੰਚ ਜਾਂਦਾ।ਉਨ੍ਹਾਂ ਜ਼ਿਲ੍ਹਾ ਪਠਾਨਕੋਟ ਅਧੀਨ ਸਾਰੇ ਪੁਲਿਸ ਥਾਨਿਆਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਥਾਨਾ ਮੁੱਖ ਹਰ ਰੋਜ 2 ਪਿੰਡਾਂ ਵਿੱਚ ਲੋਕਾਂ ਨਾਲ ਮੀਟਿੰਗ ਕਰੇਗਾ ਅਤੇ ਉਨ੍ਹਾਂ ਨੂੰ ਸਰਕਾਰ ਦੇ ਡੇਪੋ ਪ੍ਰੋਗਰਾਮ ਬਾਰੇ ਜਾਗਰੁਕ ਕਰੇਗਾ, ਉਨ੍ਹਾਂ ਕਿਹਾ ਕਿ ਇਸ ਸਬੰਧੀ ਹਰੇਕ ਪਿੰਡ ਦੇ ਗੁਰੁਦੁਆਰਾ ਸਾਹਿਬ ਵਿਖੇ ਵੀ ਅਨਾਉਂਸ ਕਰਵਾਇਆ ਜਾਵੇਗਾ ਅਤੇ ਇਸ ਸਾਰੇ ਕਾਰਜ ਦੀ ਰਿਪੋਰਟ ਹਰ ਰੋਜ ਡਿਪਟੀ ਕਮਿਸ਼ਨਰ ਦਫਤਰ ਵਿਖੇ ਕਰੇਗਾ।ਉਨ੍ਹਾਂ ਜ਼ਿਲ੍ਹਾ ਪਠਾਨਕੋਟ ਅਧੀਨ ਪੁਲਿਸ ਥਾਨਾਂ ਸਦਰ, ਨੰਗਲਭੁਰ ਅਤੇ ਡਿਵੀਜਨ ਨੰਬਰ 2 ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਥਾਨਿਆਂ ਅਧੀਨ ਜਿਹੜੇ ਵੀ ਸੁਨਸਾਨ ਖੇਤਰ ਹਨ, ਉਨ੍ਹਾਂ ਦੀ ਗਸ਼ਤ ਵਧਾਈ ਜਾਵੇ ਅਤੇ ਅਗਰ ਕੋਈ ਸੁਨਸਾਨ ਜਗ੍ਹਾ ਤੇ ਇਕੱਲਾ ਜਾਂ ਫਿਰ ਗਰੁੱਪ ਵਿੱਚ ਕੋਈ ਪਾਇਆ ਜਾਂਦਾ ਹੈ ਤਾਂ ਸਖਤੀ ਨਾਲ ਉਸ ਦੀ ਪੁੱਛ ਗਿੱਛ ਕੀਤੀ ਜਾਵੇ।
ਇਸ ਮੋਕੇ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ-ਕਮ-ਡੇਪੋ ਜ਼ਿਲ੍ਹਾ ਨੋਡਲ ਅਫਸਰ ਪਠਾਨਕੋਟ, ਧਰਮਵੀਰ ਸਿੰਘ ਐਸ.ਪੀ ਪਠਾਨਕੋਟ, ਕੁਲਦੀਪ ਸਿੰਘ ਡੀ.ਐਸ.ਪੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸ਼ਰ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸ਼ਰ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ, ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਜ਼ਿਲ੍ਹਾ ਪਠਾਨਕੋਟ ਅਧੀਨ ਸਾਰੇ ਪੁਲਿਸ ਥਾਨਿਆਂ ਦੇ ਐਸ.ਐਚ.ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply