Monday, March 30, 2026

`ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਖੇਡ ਵਿਭਾਗ ਨੇ ਚਲਾਇਆ ਸਫਾਈ ਅਭਿਆਨ

PPN1207201806ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਦੇ ਆਦੇਸ਼ਾਂ ਅਨੁਸਾਰ ਅੱਜ ਜਿਲ੍ਹਾ ਖੇਡ ਵਿਭਾਗ ਪਠਾਨਕੋਟ ਵੱਲੋਂ ਆਧੁਨਿਕ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਜਿਲ੍ਹਾ ਖੇਡ ਅਫਸ਼ਰ ਸ੍ਰੀਮਤੀ ਜਸਮੀਤ ਕੌਰ ਦੀ ਪ੍ਰਧਾਨਗੀ ਵਿੱਚ ਸਫਾਈ ਅਭਿਆਨ ਚਲਾਇਆ ਗਿਆ।ਜਿਸ ਅਧੀਨ ਖੇਡ ਸਟੇਡੀਅਮ ਲਮੀਨੀ ਦੀ ਗਰਾਉਂਡ ਵਿਖੇ ਜੜ੍ਹੀ ਬੂਟੀ ਦੀ ਸਫਾਈ ਕਰਵਾਈ ਗਈ।
    ਜਿਲ੍ਹਾ ਖੇਡ ਅਫਸ਼ਰ ਸ੍ਰੀਮਤੀ ਜਸਮੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖੇਡ ਵਿਭਾਗ ਪਠਾਨਕੋਟ ਵੱਲੋਂ ਨੋਜਵਾਨਾਂ ਨੂੰ ਚੰਗੀ ਸਿਹਤ ਬਣਾਈ ਰੱਖਣ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਖੇਡਾਂ ਸਾਡੀ ਜਿੰਦਗੀ ਦਾ ਵਿਸ਼ੇਸ ਹਿੱਸਾ ਹਨ ਅਤੇ ਸਾਨੂੰ ਖੇਡਾਂ ਨਾਲ ਜੁੜ ਕੇ ਤੰਦਰੁਸਤ ਰਹਿਣਾ ਚਾਹੀਦਾ ਹੈ।ਉਨ੍ਹਾਂ ਨੋਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨਾਲ ਸਰੀਰਿਕ ਵਿਕਾਸ ਹੁੰਦਾ ਹੈ ਅਤੇ ਉਹ ਨਸ਼ੇ ਵਰਗੀਆਂ ਬੁਰਾਈਆਂ ਤੋਂ ਵੀ ਦੂਰ ਰਹਿਣਗੇ।
    

 

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply