ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ, ਬਠਿੰਡਾ ਦੇ ਐਮ.ਏ ਹਿਸਟਰੀ ਭਾਗ-ਦੂਜਾ ਸਮੈਸਟਰ-ਤੀਜਾ ਦੀ ਵਿਦਿਆਰਥਣ ਪਰਮਿੰਦਰ ਪਿੰਕੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ 85 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿਸੇ ਵੀ ਵਿਦਿਆਰਥੀ ਨੇ 50 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਨਹੀਂ ਕੀਤੇ।2 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ, 6 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ, 10 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ ਅਤੇ 3 ਵਿਦਿਆਰਥੀਆਂ ਨੇ 50 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ।ਪਰਮਿੰਦਰ ਪਿੰਕੀ ਅਤੇ ਦੂਸਰੇ ਵਿਦਿਆਰਥੀਆਂ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਨੂੰ ਦਿੱਤਾ।ਕਾਲਜ ਪ੍ਰਿੰਸੀਪਲ ਡਾ ਸੰਜੀਵ ਸ਼ਰਮਾਂ, ਵਾਈਸ-ਪ੍ਰਿੰਸੀਪਲ ਪ੍ਰੋਫੈਸਰ ਵਰੇਸ਼ ਗੁਪਤਾ, ਵਿਭਾਗ ਮੁਖੀ ਪ੍ਰੋ: ਸੰਦੀਪ ਭਾਟੀਆ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਦੇ ਲਈ ਵਧਾਈ ਦਿੱਤੀ। ਡਾ. ਸੰਜੀਵ ਸ਼ਰਮਾਂ ਨੇ ਕਿਹਾ ਕਿ ਡੀ.ਏ.ਵੀ. ਕਾਲਜ ਸਦਾ ਵਿਦਿਆਰਥੀਆਂ ਨੂੰ ਜੀਵਨ ਦੇ ਵਿੱਚ ਸਫ਼ਲਤਾ ਪ੍ਰਾਪਤ ਕਰਨ ਦੇ ਲਈ ਸਹੀ ਮਾਰਗਦਰਸ਼ਨ ਦੇਣ ਦੇ ਲਈ ਤਤਪਰ ਰਹਿੰਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …