ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਵਿਖੇ ਅੱਜ ਸਵੇਰ ਇੱਕ ਡੇਢ ਸਾਲਾ ਬੱਚੇ ਦੀ ਸ਼ੱਕੀ ਹਲਾਤਾਂ ‘ਚ ਕਰੰਟ ਲੱਗਣ ਕਾਰਨ ਮੌਤ ਹੋ ਗਈ ਜਿਸ ਕਾਰਨ ਪੂਰੇ ਇਲਾਕੇ ਵਿੱਚ ਮਾਹੌਲ ਗਮਗੀਨ ਹੋ ਗਿਆ। ਦੂਜੇ ਪਾਸੇ ਬੱਚੇ ਦੇ ਪਿਤਾ ਨੇ ਇਸ ਘਟਨਾ ਦੀ ਜਾਣਕਾਰੀ 3 ਤਿੰਨ ਘੰਟੇ ਬਾਅਦ ਦੇਣ ਦੇ ਦੋਸ਼ ਆਪਣੀ ਸੱਸ ਤੇ ਲਾਏ। ਮੋਕੇ ਤੇ ਪੁੱਜੀ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋ ਬਾਅਦ ਬਣਦੀ ਕਾਰਵਾਈ ਦੀ ਗੱਲ ਕਹੀ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਨੁਸਾਰ ਅਮਰਪੁਰਾ ਬਸਤੀ ਇੱਕ ਘਰ ਵਿੱਚ ਡੇਢ ਸਾਲ ਦਾ ਇੱਕਬਾਲ ਖੇਡ ਰਿਹਾ ਸੀ ਤਾਂ ਅਚਾਨਕ ਉਸਨੂੰ ਕਰੰਟ ਲੱਗ ਗਿਆ, ਜਿਸ ਨੂੰ ਪਰਿਵਾਰਿਕ ਮੈਂਬਰਾਂ ਨੇ ਤੁੰਰਤ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਜਿਥੇ ਬੱਚੇ ਦੀ ਮੌਤ ਹੋ ਗਈ।ਦੂਜੇ ਪਾਸੇ ਮ੍ਰਿਤਕ ਬੱਚੇ ਦੇ ਪਿਤਾ ਮਨਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਪਤਨੀ ਨਾਲ ਲੜਾਈ ਝਗੜਾ ਰਹਿੰਦਾ ਹੈ ਜਿਸ ਕਾਰਨ ਉਸ ਦੀ ਸੱਸ ਪਤਨੀ ਤੇ ਬੱਚੇ ਨੂੰ ਪੇਕੇ ਘਰ ਲਿਆਈ ਸੀ ਤੇ ਅੱਜ ਜਦੋਂ ਇਹ ਘਟਨਾ ਵਾਪਰੀ ਤਾਂ ਇਸ ਦੀ ਜਾਣਕਾਰੀ ਉਸ ਨੂੰ 3 ਘੰਟੇ ਬਾਅਦ ਦਿੱਤੀ ਗਈ।ਫਿਲਹਾਲ ਥਾਣਾ ਵਰਧਮਾਨ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟ ਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ ਤੇ ਜਾਂਚ ਅਧਿਕਾਰੀ ਨੇ ਕਿਹਾ ਕਿ ਅਗਲੀ ਕਾਰਵਾਈ ਪੋਸਟ ਮਾਰਟਮ ਰਿਪੋਰਟ ਆਉਣ ਤੋ ਬਾਅਦ ਕੀਤੀ ਜਾਵੇਗੀ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media