Saturday, September 12, 2026

ਡੀ.ਐਸ.ਪੀ ਨੇ ਨਸ਼ੀਲੀਆਂ ਦਵਾਈਆਂ ਦੇ ਖਾਤਮੇ ਲਈ ਥਾਣਾ ਮੁੱਖੀਆਂ ਨਾਲ ਕੀਤੀ ਮੀਟਿੰਗ

PPN1207201821ਧੂਰੀ, 12 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਚਲਦਿਆਂ ਡੀ.ਐਸ.ਪੀ. ਧੂਰੀ ਅਕਾਸ਼ਦੀਪ ਸਿੰਘ ਔਲਖ ਨੇ ਆਪਣੇ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਅਤੇ ਦੋ ਪੁਲਿਸ ਚੌਕੀਆਂ ਦੇ ਥਾਣਾ ਮੁੱਖੀਆਂ ਨਾਲ ਮੀਟਿੰਗ ਕੀਤੀ।ਉਪ ਜ਼ਿਲਾ੍ਹ ਅਟਾਰਨੀ (ਕਾਨੂੰਨੀ) ਹੁਸੈਨ ਬਾਂਸਲ ਨੇ ਵੀ ਇਸ ਮੀਟਿੰਗ ਵਿਚ ਹਿੱਸਾ ਲਿਆ।ਮੀਟਿੰਗ ਦੌਰਾਨ ਔਲਖ ਨੇ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਖਿਲਾਫ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲੇ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਕੇ ਸਖਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਹਨਾਂ ਨੂੰ ਕਿਸੇ ਤਰਜ਼ ਤੇ ਬਖਸਿਆ ਨਹੀਂ ਜਾਵੇਗਾ। ਇਸ ਮੌਕੇ ਥਾਣਾ ਸਿਟੀ ਧੂਰੀ ਦੇ ਮੁਖੀ ਬਲਜਿੰਦਰ ਸਿੰਘ ਪੰਨੂ, ਪੁਲਿਸ ਮੁਖੀ ਹਰਵਿੰਦਰ ਸਿੰਘ ਖਹਿਰਾ, ਪੁਲਿਸ ਮੁਖੀ ਸ਼ੇਰਪੁਰ ਹੀਰਾ ਸਿੰਘ, ਪੁਲਿਸ ਚੌਕੀ ਰਣੀਕੇ ਮੁਖੀ ਨਰਿੰਦਰ ਸਿੰਘ ਭੱਲਾ ਅਤੇ ਪੁਲਿਸ ਚੌਕੀ ਭਲਵਾਨ ਮੁਖੀ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
 

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply