Saturday, March 28, 2026

14 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ – ਸੁਮਿਤ ਮੱਕੜ

PPN1207201822ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਵਿਖੇ 14 ਜੁਲਾਈ ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਸੁਮਿਤ ਮੱਕੜ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਨਾਲ ਦੀ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲਗਾਈ ਜਾ ਰਹੀ ਹੈ।ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਅਤੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰੇ ਲਈ ਜ਼ਿਲ੍ਹਾ ਅੰਮਿ੍ਰਤਸਰ ਵਿਖੇ 10 ਬੈਂਚ ਬਣਾਏ ਗਏ ਹਨ।ਜਿਨ੍ਹਾਂ ਵਿੱਚੋਂ ਇੱਕ ਬੈਂਚ ਇੰਡਸਟਰੀਅਲ ਟ੍ਰਿਬਿਊਨਲ, ਅੰਮ੍ਰਿਤਸਰ ਅਤੇ ਇੱਕ ਬੈਂਚ ਮਿਊਂਸਪਲ ਕਾਰਪੋਰੇਸ਼ਨ ਦਾ ਬਣਾਇਆ ਗਿਆ ਹੈ।ਇਸ ਤੋਂ ਇਲਾਵਾ ਸਬ-ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਵਿੱਚ ਵੀ ਇੱਕ-ਇੱਕ ਬੈਂਚ ਬਣਾਏ ਗਏ।
ਮੱਕੜ ਨੇ ਦੱਸਿਆ ਕਿ ਜਿਹੜੇ ਲੋਕਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਔਰਤ ਹੋਵੇ ਜਾਂ ਜੇਲ੍ਹ ਵਿੱਚ ਬੰਦ ਹੋਏ ਉਹ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਵੀ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕੀਤਾ ਜਾਂਦਾ ਹੈ।ਉਨ੍ਹਾਂ ਨੂੰ ਸਟੈਂਪ ਫੀਸ ਵੀ ਇੰਨ ਬਿੰਨ ਵਾਪਸ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਉਹ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਝਗੜਿਆਂ ਦਾ ਨਿਪਟਾਰਾ ਇਸ ਨੈਸ਼ਨਲ ਲੋਕ ਅਦਾਲਤ ਰਾਹੀਂ ਕਰਨ ਅਤੇ ਵੱਧ ਤੋਂ ਵੱਧ ਇਸ ਲੋਕ ਅਦਾਲਤ ਦਾ ਹਿੱਸਾ ਬਣਨ।
ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਵਲੋਂ ਨੈਸ਼ਨਲ ਲੋਕ ਅਦਾਲਤਾਂ ਦਾ ਪੂਰੇ ਸਾਲ ਦਾ ਸ਼ਡਿਊਲ ਇੱਕਠੇ ਹੀ ਜਾਰੀ ਕਰ ਦਿੱਤਾ ਜਾਂਦਾ ਹੈ।ਜਿਸ ਅਨੁਸਾਰ ਅੰਮ੍ਰਿਤਸਰ ਵਿਖੇ ਅਗਲੀ ਨੈਸ਼ਨਲ ਲੋਕ ਅਦਾਲਤਾਂ 8 ਸਤੰਬਰ 2018 ਅਤੇ 8 ਦਸਬੰਰ 2018 ਨੂੰ ਲਗਾਈਆਂ ਜਾਣਗੀਆਂ।

 

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply