ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਅਲੱਗ-ਅਲੱਗ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਵੱਖ-ਵੱਖ ਸਥਾਨਾਂ ’ਤੇ ਗਈਆਂ ਸਨ।ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਚੰਡੀਗੜ੍ਹ ਵਿਖੇ ਹੋਏ ਓਪਨ ਟੂਰਨਾਮੈਂਟ ਆਫ਼ ਆਰਚਰੀ ਲੀਗ ਸਟੇਜ਼-1 ’ਚ ਸਿਲਵਰ ਮੈਡਲ ਹਾਸਲ ਕਰਦਿਆਂ 2500 ਰੁਪੈ ਦੀ ਨਗਦੀ ਰਾਸ਼ੀ ਇਨਾਮ ਵਜੋਂ ਪ੍ਰਾਪਤ ਕੀਤੀ ਹੈ।
ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਪੂਰਥਲਾ ’ਚ ਹੋਈਆਂ ਸੁਕੇਅਰੀ ਖੇਡਾਂ ਅੰਡਰ-14 ’ਚ ਸਿਮਰਨਜੀਤ ਕੌਰ ਨੇ ਸਿਲਵਰ ਮੈਡਲ, ਅੰਡਰ-17 ’ਚ ਨੇਹਾ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਸੀਚੇਵਾਲ ਵਿਖੇ ਹੋਏ ਗੱਤਕਾ ਮੁਕਾਬਲੇ ਅੰਡਰ-19 ’ਚ ਕੰਵਲਜੀਤ ਕੌਰ ਨੇ ਕਾਂਸੇ ਦਾ ਤਮਗਾ, ਗੁਰਲੀਨ ਕੌਰ ਨੇ ਅੰਡਰ-14 ’ਚ ਗੋਲਡ ਤਗਮਾ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਮੈਰਾਥਨ ਦੌੜਾਂ ’ਚ ਅਨਮੋਲਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਪ੍ਰਿੰ: ਨਾਗਪਾਲ ਨੇ ਅੱਜ ਸਵੇਰ ਦੀ ਸਭਾ ’ਚ ਖੇਡਾਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਨ ਵਾਲੀਆਂ ਖਿਡਾਰਣਾਂ ਨੂੰ ਇਨਾਮ ਵੰਡੇ ਅਤੇ ਖੇਡਾਂ ’ਚ ਅਗਾਂਹ ਵੀ ਹੋਰ ਉਚ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਿਆ।ਉਨ੍ਹਾਂ ਉਕਤ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਨਾਲ ਜੁੜਣ ਲਈ ਉਤਸ਼ਾਹਿਤ ਕੀਤਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …