ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੇ ਬੀ.ਏ ਭਾਗ-ਦੂਜਾ ਸਮੈਸਟਰ-ਤੀਜਾ ਦੀ ਵਿਦਿਆਰਥਣ ਲੱਕੀ ਰਾਣੀ ਨੇ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ 74.4 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ, ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ।ਕਿਸੇ ਵੀ ਵਿਦਿਆਰਥੀ ਨੇ 40 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਨਹੀਂ ਕੀਤੇ।5 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ, 45 ਵਿਦਿਆਰਥੀਆਂ ਨੇ 60 ਤੋਂ 70 ਫੀਸਦੀ ਅਤੇ 53 ਵਿਦਿਆਰਥੀਆਂ ਨੇ 50 ਤੋਂ 60 ਫੀਸਦੀ ਅੰਕ ਪ੍ਰਾਪਤ ਕੀਤੇ। ਕਾਲਜ ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੋਫੈਸਰ ਵਰੇਸ਼ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸਹਿਬਾਨਾਂ ਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਦੇ ਲਈ ਵਧਾਈ ਦਿੱਤੀ। ਡਾ. ਸੰਜੀਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਕਿਹਾ ਤਾਂ ਕਿ ਉਹ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਮ ਰੌਸ਼ਨ ਕਰ ਸਕਣ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media