Thursday, May 2, 2024

ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਸੂਰਤ ਮੱਲੀਆਂ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) -ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਸੂਰਤ ਮੱਲੀਆਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ PPN1307201809ਸਮਰਪਿਤ ਗੁਰਮਤਿ ਸਮਾਗਮ ਬਾਬਾ ਗੱਜਣ ਸਿੰਘ ਦਲ ਪੰਥ ਤਰਨਾ ਦਲ ਬਾਬਾ ਬਕਾਲਾ ਦੇ ਵਿਸ਼ੇਸ ਜਤਨ ਨਾਲ ਕਰਵਾਇਆ ਗਿਆ।ਸਿੱਖ ਪੰਥ ਦੀਆਂ ਨਾਮਵਰ ਹਸਤੀਆਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ, ਬਾਬਾ ਅਵਤਾਰ ਸਿੰਘ ਮੁਖੀ ਬਿਧੀਚੰਦ ਸੰਪਰਦਾ ਸੁਰਸਿੰਘ, ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਸਮੇਤ ਦਲ ਪੰਥ ਦੇ ਮੁਖੀਆਂ ਨੇ ਸ਼ਮੂਲੀਅਤ ਕੀਤੀ।
 ਞਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦਲ ਪੰਥ ਨਿਹੰਗ ਸਿੰਘਾਂ ਦਾ ਸਿੱਖ ਪੰਥ ਵਿਚ ਅਹਿਮ ਸਥਾਨ ਹੈ। ਸਮੇਂ-ਸਮੇਂ ਨਿਹੰਗ ਸਿੰਘ ਜਥੇਬੰਦੀਆਂ ਨੇ ਕੌਮ ਦੀ ਚੜਦੀ ਕਲਾ ਲਈ ਅਹਿਮ ਉਪਰਾਲੇ ਕੀਤੇ ਹਨ ਅਤੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਰੂ ਕੀਆਂ ਲਾਡਲੀਆਂ ਫੌਜਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਕੌਮ ਅਨੇਕਾਂ ਮੁਸ਼ਕਲਾਂ ਵਿਚੋਂ ਲੰਘ ਰਹੀ ਹੈ। ਨੌਜਵਾਨੀ ਕੁਰਾਹੇ ਪੈ ਚੁੱਕੀ ਹੈ ਜਿਸ ਨੂੰ ਵਾਪਸ ਆਪਣੇ ਵਿਰਸੇ ਨਾਲ ਜੋੜਨ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਉਪਰਾਲੇ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਹਮੇਸ਼ਾਂ ਆਪਣੇ ਵਿਰਸੇ ਨੂੰ ਸੰਭਾਲਣ ਲਈ ਤਤਪਰ ਹਨ ਅਤੇ ਰਹਿਣਗੇ। ਇਸ ਮੌਕੇ ਦਲ ਪੰਥ ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਗੱਜਣ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
    ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਨਿਹਾਲ ਸਿੰਘ ਹਰੀਆਂਵੇਲਾਂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ. ਦਿਲਜੀਤ ਸਿੰਘ ਬੇਦੀ, ਬਾਬਾ ਵੱਸਣ ਸਿੰਘ ਮੜੀਆਂਵਾਲਾ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਭਾਈ ਸੁਖਜੀਤ ਸਿੰਘ ਘਣਈਆ, ਬਾਬਾ ਬਲਦੇਵ ਸਿੰਘ ਵੱਲੇ ਵਾਲੇ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਮੇਜਰ ਸਿੰਘ ਦਸ਼ਮੇਸ ਤਰਨਾ ਦਲ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਨਰੈਣ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਭਗਤ ਸਿੰਘ, ਬਾਬਾ ਦਲਜੀਤ ਸਿੰਘ ਦੁੱਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ …

Leave a Reply