ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਵਣ ਵਿਭਾਗ ਵੱਲੋਂ ਘਰ ਘਰ ਹਰਿਆਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਲੋਕਾਂ ਨੂੰ ਫ੍ਰੀ ਪੌਦੇ ਵੰਡੇ ਗਏ।ਇਹ ਪ੍ਰਗਟਾਵਾ ਸੰਜੀਵ ਤਿਵਾੜੀ ਵਣ ਮੰਡਲ ਅਫਸਰ ਪਠਾਨਕੋਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੌਦੇ ਵੰਡਣ ਮਗਰੋਂ ਕੀਤਾ।ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਦੇ ਸਾਰੇ ਹੀ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੌਦੇ ਵੰਡੇ। ਇਸ ਸਮੇਂ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਆਈ.ਏ.ਐਸ, ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਅਰਸ਼ਦੀਪ ਸਿੰਘ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਰਵਿੰਦਰ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਕੁਲਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਐ.), ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫਸਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਸੰਜੀਵ ਤਿਵਾੜੀ ਵਣ ਮੰਡਲ ਅਫਸਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਨੂੰ ਹਰਿਆ ਭਰਿਆ ਕਰਨ ਦੇ ਉਦੇਸ਼ ਨਾਲ ਘਰ ਘਰ ਹਰਿਆਲੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਅਧੀਨ ਹੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਸਾਰੇ ਸਰਕਾਰੀ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਨਿੰਮ, ਆਬਲਾ, ਅੰਬ, ਜਾਮੂਨ, ਤੁਲਸੀ ਅਤੇ ਹੋਰ ਕਈ ਕਿਸਮਾਂ ਦੇ 1000 ਪੌਦੇ ਵੰਡੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਹੈ ਕਿ ਹਰ ਘਰ ਵਿੱਚ ਘੱਟੋਂ ਘੱਟ ਇਕ ਪੌਦਾ ਅਤੇ ਹਰ ਸਰਕਾਰੀ ਮੁਲਾਜਮ ਦੇ ਘਰ ਵਿੱਚ ਵੀ ਇੱਕ ਪੋਦਾ ਜਰੂਰ ਲਗਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਘਰ ਘਰ ਹਰਿਆਲੀ ਤਹਿਤ ਜ਼ਿਲ੍ਹਾ ਪਠਾਨਕੋਟ ਵਿੱਚ ਆਈ-ਹਰਿਆਲੀ ਮੋਬਾਇਲ ਐਪ ਵੀ ਚਲਾਇਆ ਜਾ ਰਿਹਾ ਹੈ ਕੋਈ ਵੀ ਵਿਅਕਤੀ ਇਹ ਮੋਬਾਇਲ ਐਪ ਆਪਣੇ ਫੋਨ ਵਿੱਚ ਇਨਸਟਾਲ ਕਰਕੇ ਇਸ ਤੇ ਪੋਦੇ ਪ੍ਰਾਪਤ ਕਰ ਸਕਦਾ ਹੈ। ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …