ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੀ.ਜੀ.ਡੀ.ਸੀ.ਏ ਭਾਗ ਪਹਿਲਾ, ਸਮੈਸਟਰ ਪਹਿਲਾ, ਦਾ ਨਤੀਜਾ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋ ਐਲਾਨਿਆ ਗਿਆ ਹੈ, ਵਿਚ ਮਾਲਵਾ ਕਾਲਜ, ਬਠਿੰਡਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ।ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਨਤੀਜੇ ਮੁਤਾਬਿਕ ਨਵਜੌਤ ਕੌਰ ਨੇ 82 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਗੁਰਦੀਪ ਸਿੰਘ ਨੇ 80 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਭੁਪਿੰਦਰ ਸਿੰਘ ਨੇ 78 ਪ੍ਰਤੀਸ਼ਤ ਨੰਬਰ ਲੈਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਇਸ ਸਾਨਦਾਰ ਪ੍ਰਾਪਤੀ ਤੇ ਕਾਲਜ ਪ੍ਰਿੰਸੀਪਲ ਡਾ. ਬੀ.ਕੇ ਗਰਗ ਨੇ ਇਨ੍ਹਾਂ ਵਿਦਿਆਰਥੀਆਂ ਦੇ ਚੰਗੇ ਰਿਜਲਟ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਸਟਾਫ ਦੀ ਯੋਗ ਅਗਵਾਈ ਨੂੰ ਦਿਤਾ ਹੈ।ਇਸ ਮੌਕੇ ਕਾਲਜ ਦੀ ਮੈਨੈਜਿੰਗ ਕਮੇਟੀ ਨੇ ਕੰਪਿਊਟਰ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋ, ਨਵਜੌਤ ਕੌਰ, ਸਟਾਫ ਅਤੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ਤੇ ਸਨਮਾਨਿਤ ਕਰਨ ਦਾ ਐਲਾਨ ਕੀਤਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media