Tuesday, May 21, 2024

ਬਠਿੰਡਾ ਵਿਖੇ ਲੱਗੀ ਕੋਮੀ ਲੋਕ ਅਦਾਲਤ ਵਿੱਚ ਹੋਇਆ 546 ਕੇਸਾਂ ਦਾ ਨਿਪਟਾਰਾ

PPN1507201809ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਨੈਸ਼ਨਲ ਲੀਗਲ ਸਰਵਿਸਿ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਕੌਮੀ ਲੋਕ ਅਦਾਲਤ ਲਈ 8 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ-ਡਵੀਜਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਲ ਹਨ।ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰਿਮੀਨਲ ਸਮੇਤ ਅਪੀਲ ਅਤੇ, ਬੈਕ ਰਿਕਵਰੀ ਕੇਸ, ਪ੍ਰੀ-ਲਿਟੀਗੇਟੀਵ ਕੇਸਾਂ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 2138 ਕੇਸ ਲਗਾਏ ਗਏ ਅਤੇ 546 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 88038706- ਰੁਪਏ ਦਾ ਅਵਾਰਡ ਪਾਸ ਕੀਤੇ ਗਏ।ਮਨਿਲਾ ਚੁੱਘ, ਸਿਵਲ ਜੱਜ (ਸ.ਡ.)/ ਸੀ.ਜੇ.ਐਮ, ਸਕੱਤਰ ਨੇ ਦੱਸਿਆ ਕਿ ਹਰੇਕ ਦੋ ਮਹੀਨਿਆਂ ਪਿੱਛੋਂ ਕੌਮੀ ਲੋਕ ਅਤੇ ਹਰੇਕ ਮਹੀਨੇ ਵਿਚ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ।ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ।ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਇਸ ਫੈਸਲੇ ਨਾਲ ਸਮੇਂ ਅਤੇ ਪੈਸੇ ਦਾ ਬਚਾਅ ਹੁੰਦਾ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ।ਇਹਨਾਂ ਲੋਕ ਅਦਾਲਤਾਂ ਦੇ ਫੈਸਲੇ ਰਾਹੀਂ ਕੋਰਟ ਫੀਸ ਵੀ ਵਾਪਸ ਹੰੁਦੀ ਹੈ ਅਤੇ ਇਸ ਦੇ ਫੈਸਲੇ ਦੀ ਕਿਤੇ ਵੀ ਕੋਈ ਵੀ ਅਪੀਲ ਦਾਇਰ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ ਪਰਮਾਨੈਂਟ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਏ.ਡੀ.ਆਰ ਸੈਂਟਰ ਵਿਚ ਸਥਾਪਿਤ ਕੀਤੀ ਹੋਈ ਹੈ, ਉਹਨਾਂ ਵਿਚ ਪਬਲਿਕ ਸਰਵਿਸ ਨਾਲ ਸਬੰਧਤ ਕੇਸਾਂ ਦਾ ਨਿਪਟਾਰੇ ਕੀਤੇ ਜਾਂਦੇ ਹਨ।
 
 

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply