ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਬਠਿੰਡਾ ਦੇ ਪੀ.ਜੀ.ਡੀ.ਸੀ.ਏ ਸਮੈਸਟਰ-ਪਹਿਲਾ ਦੀ ਵਿਦਿਆਰਥਣ ਅੰਜ਼ਲੀ ਪਾਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ 78 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਦੀ ਗੱਲ ਹੈ ਕਿ 6 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ, 7 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ ਅਤੇ 2 ਵਿਦਿਆਰਥੀਆਂ ਨੇ 50 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ।ਕਾਲਜ ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ, ਵਾਈਸ-ਪ੍ਰਿੰਸੀਪਲ ਪ੍ਰੋਫੈਸਰ ਵਰੇਸ਼ ਗੁਪਤਾ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਡਾ. ਵੰਦਨਾ ਜਿੰਦਲ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਦੇ ਲਈ ਵਧਾਈ ਦਿੱਤੀ।ਡਾ. ਸੰਜੀਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰਾਂ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਕਿਹਾ ਤਾਂ ਕਿ ਉਹ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਮ ਰੌਸ਼ਨ ਕਰ ਸਕਣ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media