ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਨਾਨਕ ਨਾਮ ਲੇਵਾ ਭੁਪਿੰਦਰ ਸਿੰਘ ਮੱਕੜ ਦੀ ਨਵੀਂ ਦੁਕਾਨ ਆਈ ਗੋ ਗੋ ਟ੍ਰੈਵਲਜ਼ ਦੇ ਮਹੂਰਤ ਅਤੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾਂ ਦੇ ਸ਼ੁਕਰਾਣੇ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਉਣ ਉਪਰੰਤ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਅਮਰਜੀਤ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ, ਰਾਕੇਸ਼ ਸਿੰਘ, ਗੁਰਿੰਦਰ ਸਿੰਘ ਸਾਹਨੀ, ਹਰਜਿੰਦਰ ਸਿੰਘ ਭੋਲਾ, ਹਰਜਿੰਦਰ ਸਿੰਘ ਰਾਣਾ, ਕੇਵਲ ਸਿੰਘ, ਪ੍ਰਿਤਪਾਲ ਸਿੰਘ ਪਾਲੀ ਆਦਿ ਮੈਂਬਰਾਂ ਵੱਲੋਂ ਭਾਗ ਲਿਆ।ਇਸ ਉਪਰੰਤ ਸੁਸਾਇਟੀ ਮੈਂਬਰਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰਾਂ ਨੂੰ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media