ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਹਮੇਸ਼ਾਂ ਹੀ ਵਿਵਾਦਾਂ ‘ਚ ਰਹਿਣ ਵਾਲੇ ਪ੍ਰਾਈਵੇਟ ਹਸਪਤਾਲਾਂ ਦੇ ਗੜ੍ਹ ਬਠਿੰਡਾ ਵਿਖੇ ਅੱਜ ਫਿਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਪਾਵਰ ਹਾਊਸ ਰੋਡ ’ਤੇ ਸਥਿਤ ਪ੍ਰਾਈਵੇਟ ਹਸਪਤਾਲ `ਚ ਇਲਾਜ ਕਰਵਾਉਣ ਆਏ ਮਰੀਜ਼ ਦੀ ਮੌਤ ਹੋਣ ਤੇ ਪਰਿਵਾਰਿਕ ਮੈਂਬਰਾਂ ਨੇ ਹੰਗਾਮਾ ਕੀਤਾ।ਮੋਕੇ `ਤੇ ਪੁੱਜੀ ਥਾਣਾ ਸਿਵਲ ਲਾਈਨ ਪੁਲਿਸ ਨੇ ਭੜਕੇ ਪਰਿਵਾਰਿਕ ਮੈਂਬਰਾਂ ਨੂੰ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ, ਜਦਕਿ ਦੂਜੇ ਪਾਸੇ ਹਸਪਤਾਲ ਦੇ ਪ੍ਰਬੰਧਕ ਇਸ ਮਾਮਲੇ ਤੇ ਚੁੱਪੀ ਵਟਦੇ ਨਜ਼ਰ ਆਏ।ਪ੍ਰਦਰਸ਼ਨ ਕਰ ਰਹੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲਾਈਨੋ ਪਾਰ ਸੁਰਖਪੀਰ ਵਾਸੀ ਨਰਾਇਣ ਮੰਡਲ 55 ਸਾਲ ਬੀਤੀ ਰਾਤ ਛੱਤ ਤੋ ਡਿੱਗ ਪਿਆ ਸੀ, ਜਿਸ ਦੇ ਗੰਭੀਰ ਸੱਟਾਂ ਲੱਗੀਆਂ।ਉਸ ਨੂੰ ਇਲਾਜ ਲਈ ਤੁਰੰਤ ਸਥਾਨਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਜਿਥੇ ਹਸਪਤਾਲ ਪ੍ਰਬੰਧਕਾਂ ਤੇ ਸਟਾਫ ਦੀ ਲਾਪਰਵਾਹੀ ਕਾਰਨ ਨਰਾਇਣ ਮੰਡਲ ਦੀ ਸਵੇਰੇ ਮੌਤ ਹੋ ਗਈ ਤੇ ਡਾਕਟਰਾਂ ਨੂੰ ਮ੍ਰਿਤਕ ਨੂੰ ਤੁੰਰਤ ਹਸਪਤਾਲ ਤੋ ਲਿਜਾਣ ਦਾ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ।ਜਿਸ ਤੋ ਗੁੱਸੇ ‘ਚ ਆਏ ਪਰਿਵਾਰਿਕ ਮੈਂਬਰਾਂ ਨੇ ਸੜਕ ਜਾਮ ਕਰਕੇ ਹਸਪਤਾਲ ਪ੍ਰਬੰਧਕਾਂ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।
ਮੋਕੇ ਤੇ ਪੁੱਜੇ ਥਾਣਾ ਸਿਵਲ ਲਾਈਨ ਪੁਲਿਸ ਨੇ ਮ੍ਰਿਤਕ ਦੇ ਰਿਸ਼ਤੇਦਾਰ ਤੋ ਬਿਆਨ ਲੈ ਕੇ ਪੋਸਟ ਮਾਰਟਮ ਰਿਪੋਰਟ ਆਉਣ `ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਿਸਤੋ ਬਾਅਦ ਪਰਿਵਾਰਕ ਮੈਂਬਰ ਸ਼ਾਂਤ ਹੋਏ।ਦੂਜੇ ਪਾਸੇ ਇਸ ਘਟਨਾ ਬਾਰੇ ਜਦੋਂ ਹਸਪਤਾਲ ਦੇ ਡਾਕਟਰ ਨਾਲ ਗੱਲ ਕੀਤੀ ਤਾਂ ਉਹਨਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਤੇ ਕਿਹਾ ਕਿ ਮਰੀਜ਼ ਦੇਰ ਰਾਤ ਦਾਖਿਲ ਹੋਇਆ ਸੀ, ਜਿਸ ਦਾ ਇਲਾਜ ਚੱਲ ਰਿਹਾ ਤਾਂ ਅਚਾਨਕ ਸਵੇਰੇ 4 ਵਜੇ ਉਸ ਦੀ ਮੌਤ ਹੋ ਗਈ। ਜਿਕਰਯੋਗ ਹੈ ਕਿ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਇਲਾਜ਼ ਵਿੱਚ ਵਰਤੀਆਂ ਜਾਦੀਆਂ ਲਾਪਰਵਾਹੀਆਂ ਕਿਸ ਕਦਮ ਇਨਸਾਨੀ ਜਿੰਦਗੀ `ਤੇ ਕਹਿਰ ਕਰ ਦੇਣ? ਇਸ ਦਾ ਅੰਦਾਜਾ ਸ਼ਹਿਰ ਅੰਦਰ ਹਰ ਰੋਜ਼ ਹਸਪਤਾਲਾਂ ਅੱਗੇ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਤੋ ਲਾਇਆ ਜਾ ਸਕਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media