Tuesday, November 24, 2026

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਦਲੇਲ ਵਾਲਾ ਦੀ ਮਸੀਤ ਵਿੱਚ ਲਗਾਏ ਪੌਦੇ

ਭੀਖੀ, 15 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਐਸ.ਪੀ (ਐਚ)-ਕਮ-ਜ਼ਿਲ੍ਹਾ ਕਮਿਊਨਿਟੀ ਅਫ਼ਸਰ ਮਾਨਸਾ  ਡਾ. ਸਚਿਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ PPN1507201815ਵਿਕਰਮਜੀਤ ਸਿੰਘ ਥਾਣਾ ਸਦਰ ਮਾਨਸਾ ਅਤੇ ਪੁਲਿਸ ਸਾਂਝ ਕੇਂਦਰ ਸਟਾਫ਼ ਵੱਲੋਂ ਪਿੰਡ ਦਲੇਲ ਸਿੰਘ ਵਾਲਾ ਦੀ ਮਸੀਤ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ 100 ਪੌਦੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।ਸਹਾਇਕ ਥਾਣੇਦਾਰ ਸੁਖਦਰਸ਼ਨ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਮਾਨਸਾ ਨੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਅਤੇ ਡੈਪੋ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ ਤੇ ਮਾੜੇ ਅਨਸਰਾਂ ਬਾਰੇ ਪੁਲਿਸ ਨੂੰ ਇਤਲਾਹ ਦੇਣੀ ਚਾਹੀਦੀ ਹੈ।ਸਹਾਇਕ ਥਾਣੇਦਾਰ ਮਦਨ ਗੋਪਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਹੌਲਦਾਰ ਕੁਲਦੀਪ ਸਿੰਘ, ਅਮਨਦੀਪ ਸਿੰਘ ਰੀਡਰ, ਸੁਖਵੀਰ ਸਿੰਘ, ਹੌਲਦਾਰ ਮੇਵਾ ਸਿੰਘ, ਗਨੀ ਮੁਹੰਮਦ, ਰੁਪੰਿਦਰ ਸਿੰਘ, ਕੁਲਦੀਪ, ਮਿੱਠੂ ਖਾਂ,  ਕੁਲਬੀਰ ਖਾਂ ਅਤੇ ਨਾਇਬ ਖਾਂ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply