ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਈ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਤੇ ਖਾਲਸਾ
ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸੈਕਟਰੀ (ਬਿਲਡਿੰਗਜ਼) ਨਿਰਮਲ ਸਿੰਘ ਦੀ ਧਰਮਪਤਨੀ ਸ੍ਰੀਮਤੀ ਹਰਜੀਤ ਕੌਰ ਨਮਿਤ ਉਨਾਂ ਦੇ ਗ੍ਰਹਿ ਸਥਾਨਕ ਗ੍ਰੀਨ ਐਵੀਨਿਊ ਵਿਖੇ ਰੱਖੇ ਪਾਠ ਦੇ ਭੋਗ ਪਾਏ ਗਏ।ਜਿਸ ਦੌਰਾਨ ਉਨਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਸ਼ਹਿਰ ਦੀਆਂ ਉਘੀਆਂ ਸ਼ਖਸ਼ੀਅਤਾਂ ਨੇ ਹਾਜਰੀ ਲਵਾਈ।ਭੋਗ ਉਪਰੰਤ ਨਿਰਮਲ ਸਿੰਘ ਨੂੰ ਸਿਰੋਪਾਓ ਭੇਟ ਕਰਦੇ ਹੋਏ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media