ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਅੰਮ੍ਰਿਤਸਰ ਜਗਮੋਹਨ ਸਿੰਘ ਪੀ.ਪੀ.ਐਸ ਵਲੋਂ ਸ੍ਰੀ
ਦਰਬਾਰ ਸਾਹਿਬ ਕੰਪਲੈਕਸ ਸਥਿਤ ਸ੍ਰੀ ਗੁਰੂ ਰਾਮ ਦਾਸ ਜੀ ਨਿਵਾਸ ਵਿਖੇ ਫਿਜੀਓਥਰੈਪੀ ਕੈਂਪ ਦਾ ਉਦਘਾਟਨ ਕੀਤਾ ਗਿਆ।ਕੈਂਪ ਦੌਰਾਨ ਡਾਕਟਰ ਸਰਬ ਸ਼ਰਮਾ ਚੰਡੀਗੜ੍ਹ, ਡਾ. ਅਮਨਦੀਪ ਸਿੰਘ ਅੰਮ੍ਰਿਤਸਰ, ਡਾ. ਗਗਨਦੀਪ ਸਿੰਘ ਲੁਧਿਆਣਾ ਆਦਿ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ ਨੂੰ ਜੋੜਾਂ ਅਤੇ ਸਰੀਰ ਦੀਆਂ ਨਾੜੀਆਂ ਨਾਲ ਸਬੰਧਤ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ।ਉਨਾਂ ਨੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਕਸਰਤ ਕਰਨ `ਤੇ ਜੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ।ਡਾਕਟਰਾਂ ਦੀ ਟੀਮ ਨੇ ਕਈ ਮਰੀਜਾਂ ਦਾ ਫਿਜੀਓਥਰੈਪੀ ਨਾਲ ਇਲਾਜ ਕੀਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media