Tuesday, May 21, 2024

ਮਾਈ ਭਾਗੋ ਕਾਲਜ ਰੱਲਾ ਪੀ.ਜੀ.ਡੀ.ਸੀ.ਏ ਸਮੈਸਟਰ-1 ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 16 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨਿਆ PPN1607201801ਪੀ.ਜੀ.ਡੀ.ਸੀ.ਏ ਸਮੈਸਟਰ-1 ਦਾਂ ਨਤੀਜਾ ਸ਼ਾਨਦਾਰ ਰਿਹਾ ਹੈ।ਵਾਈਸ ਪ੍ਰਿੰਸੀਪਲ ਰਾਜਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਨੇ 7.60 ਸੀਜੀਪੀਏ, ਮੀਨਾ ਰਾਣੀ ਪੁੱਤਰੀ ਹਰੀਸ਼ ਕੁਮਾਰ ਨੇ 7.20 ਸੀਜੀਪੀਏ ਅਤੇ ਗਗਨਦੀਪ ਕੌਰ ਪੁੱਤਰੀ ਗੁਰਚਰਨ ਸਿੰਘ ਨੇ 7.00 ਸੀਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਜਦਕਿ ਬਾਕੀ ਵਿਦਿਆਰਥਣਾਂ ਨੇ ਵੀ ਵਧੀਆ ਅੰਕ ਹਾਸਲ ਕੀਤੇ ਹਨ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜਹਰੀ, ਐਮ.ਡੀ ਕੁਲਦੀਪ ਸਿੰਘ ਖਿਆਲਾ ਅਤੇ ਸਕੱਤਰ ਮਨਜੀਤ ਸਿੰਘ ਖਿਆਲਾ ਨੇ ਵਧੀਆ ਨਤੀਜੇ ਲਈ ਕੰਪਿਊਟਰ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਇਸ ਮੌਕੇ ਪ੍ਰੋ. ਕਰੁਣ ਜਿੰਦਲ, ਪ੍ਰੋ. ਸੁਖਮਨਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਰਮਨ ਬਾਵਾ, ਗੁਰਤੇਜ ਸਿੰਘ ਅਤੇ ਵਿਜੈ ਕੁਮਾਰ ਜੋਗਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥਣਾਂ ਮੌਜੂਦ ਸਨ।

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …

Leave a Reply