Monday, October 12, 2026

ਜਸਵੀਰ ਸਿੰਘ ਸਹਾਇਕ ਥਾਣੇਦਾਰ ਨਿਯੁੱਕਤ

ਧੂਰੀ, 16 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਡੀ.ਐਸ.ਪੀ ਦਫਤਰ ਵਿਖੇ ਰੀਡਰ ਦੇ ਤੌਰ `ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹੌਲਦਾਰ PPN1607201804ਜਸਵੀਰ ਸਿੰਘ ਨੂੰ ਉਸ ਦੀ ਵਧੀਆ ਕਾਰਗੁਜ਼ਾਰੀ ਦੇ ਚੱਲਦਿਆਂ ਤਰੱਕੀ ਦੇ ਕੇ ਸਹਾਇਕ ਥਾਣੇਦਾਰ ਬਣਾ ਦਿੱਤਾ ਗਿਆ ਹੈ।ਇੱਕ ਨਿਯੁੱਕਤੀ ਉਪਰੰਤ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਵੱਲੋਂ ਜਸਵੀਰ ਸਿੰਘ ਨੂੰ ਸਟਾਰ ਲਗਾਏ ਗਏ।ਇਸ ਸਮੇਂ ਜਸਵੀਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਵਿਭਾਗ ਵੱਲੋਂ ਜੋ ਡਿਊਟੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply