ਸਮਰਾਲਾ, 16 ਜੁਲਾਈ (ਪੰਜਾਬ ਪੋਸਟ-ਕੰਗ) – ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਦੀ ਪੰਜਾਬ ਇਕਾਈ ਦੇ ਸੂੁਬਾ ਕਾਰਜਕਾਰੀ ਦੇ ਮੈਂਬਰ ਅਤੇ ਕਿਸਾਨ ਆਗੂ ਹਰਬੰਸ ਸਿੰਘ ਮਾਂਗਟ ਦੇ ਪਿਤਾ ਸੁਰਜੀਤ ਸਿੰਘ ਮਾਂਗਟ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਦਿਹਾਂਤ ਹੋ ਗਿਆ, ਉਹ 83 ਵਰ੍ਹਿਆਂ ਦੇ ਸਨ।ਉਹਨਾਂ ਨੇ ਆਪਣੀ ਜਵਾਨੀ ਵੇਲੇ ਪੰਜਾਬੀ ਸੂਬਾ ਮੋਰਚੇ ਦੌਰਾਨ ਕੈਦ ਵੀ ਕੱਟੀ ਸੀ ਅਤੇ ਉਮਰ ਭਰ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ।
ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਗੁਰਦੁਆਰਾ ਸਾਹਿਬ ਵਿਖੇ 17 ਜੁਲਾਈ ਦਿਨ ਮੰਗਲਵਾਰ ਨੂੰ ਦੁਪਹਿਰ 1.00 ਵਜੇ ਤੋਂ ਲੈ ਕੇ 2.00 ਵਜੇ ਤੱਕ ਪਿੰਡ ਨਾਨੋਵਾਲ ਕਲ੍ਹਾਂ, ਤਹਿਸੀਲ ਖਮਾਣੋਂ (ਫ਼ਤਹਿਗੜ੍ਹ ਸਾਹਿਬ) ਹੋਵੇਗੀ। ਪਾਰਟੀ ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਪਾਰਟੀ ਵਰਕਰਾਂ ਨੂੰ ਇਸ ਅੰਤਿਮ ਅਰਦਾਸ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …