Monday, July 14, 2025
Breaking News

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੌਦੇ ਲਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਸਨਮਾਨ ਪੱਤਰ

ਬਟਾਲਾ, 16 ਜੁਲਾਈ (ਪੰਜਾਬ ਪੋਸਟ- ਨਰਿੰਦਰ- ਬਰਨਾਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਤੇ PPN1607201806ਜਿਲਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ ਰਾਹੀ ਜਿਲਾ ਗਾਈਡੈਂਸ ਕੌਸਲਰ ਪਰਮਿੰਦਰ ਸਿੰਘ ਸੈਣੀ ਵਲੋਂ ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਭੁੱਲਰ ਵਿਖੇ ਵਾਤਾਵਰਨ ਨੂੰ ਸੁੱੱਧ ਬਣਾਉਣ ਹਿੱਤ ਪੌਦੇ ਲਗਾਏ ਗਏ ਸਨ।ਸਕੁਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਸਮੁੱਚੇ ਸਟਾਫ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਵਿਦਿਆਰਥੀਆਂ ਨੇ ਭਰਭੂਰ ਯੋਗਦਾਨ ਪਾਇਆ।ਵਿਦਿਆਰਥੀਆਂ ਵਲੋਂ ਸਕੂਲ ਦੇ ਨਾਲ ਹੀ ਪਿੰਡ ਦੀਆਂ ਕਈ ਖਾਲੀ ਪਈਆਂ ਥਾਵਾਂ `ਤੇ ਵੀ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਊਣ ਵਿੱਚ ਯੌਗਦਾਨ ਪਾਇਆ।ਜਿਲਾ ਗਾਈਡੈਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਵਾਤਾਵਰਨ ਬਚਾਉਣ ਅਤੇ ਤੰਦਰੁਸਤ ਪੰਜਾਬ ਮਿਸ਼ਨ ਵਿਚ ਹਰ ਕਿਸੇ ਨੂੰ ਬਣਦਾ ਹਿੱਸਾ ਪਾਉਣਾ ਚਾਹੀਦਾ ਹੈ।
ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਨੇ ਜਿਲਾ ਗਾਈਡੈਸ ਕੌਸਲ ਦਾ ਤਹਿਦਿਲੋਂ ਧਨਵਾਦ ਕੀਤਾ।ਸਕੂਲ ਦੇ 50 ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਪ੍ਰਸੰਸਾ ਪੱਤਰ ਵੰਡੇ ਗਏ।ਇਸ ਮੌਕੇ ਗੁਰਮੀਤ ਸਿੰਘ, ਹਰਜਿੰਦਰ ਸਿੰਘ, ਜਤਿਰੰਦਬਰੀਰ ਸਿੰਘ, ਕੰਵਲਪ੍ਰੀਤ ਕੌਰ, ਹਰਦੀਪ ਸਿੰਘ, ਨਰਿੰਦਰ ਸਿੰਘ, ਦਵਿੰਦਰ ਸਿੰਘ ਬਾਠ ਮਨਇੰਦਰ ਕੌਰ, ਵੀਨਾ, ਰੇਖਾ ਸਲਹੋਤਰਾ, ਰਮਨ ਬਾਜਵਾ, ਮਨਿੰਦਰ ਕੌਰ ਤੇ ਪਿਆਰਾ ਲਾਲ ਆਦਿ ਹਾਜਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply