Tuesday, June 23, 2026

ਅਖੰਡ ਕੀਰਤਨੀ ਜਥੇ ਦੇ ਭਾਈ ਦਲਜਿੰਦਰ ਸਿੰਘ ਦੇ ਦਿਹਾਂਤ `ਤੇ ਦੁੱਖ ਪ੍ਰਗਟਾਇਆ

SGPCਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਖੰਡ ਕੀਰਤਨੀ ਜਥੇ ਦੇ ਉਘੇ ਕੀਰਤਨੀਏ ਭਾਈ ਦਲਜਿੰਦਰ ਸਿੰਘ ਐਕਸੀਅਨ (ਪਟਿਆਲਾ) ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਬਿਆਨ ਵਿਚ ਲੌਂਗੋਵਾਲ ਨੇ ਆਖਿਆ ਕਿ ਭਾਈ ਦਲਜਿੰਦਰ ਸਿੰਘ ਨੇ ਪੰਜਾਬ ਰਾਜ ਬਿਜਲੀ ਬੋਰਡ ਵਿਚ ਵੱਖ-ਵੱਖ ਅਹਿਮ ਅਹੁਦਿਆਂ `ਤੇ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਉਮਰ ਭਰ ਗੁਰਸਿੱਖੀ ਨੂੰ ਦ੍ਰਿੜ੍ਹਤਾ ਨਾਲ ਕਮਾਇਆ।ਉਨ੍ਹਾਂ ਕਿਹਾ ਕਿ ਭਾਈ ਦਲਜਿੰਦਰ ਸਿੰਘ ਨੇ ਅਖੰਡ ਕੀਰਤਨੀ ਜਥੇ ਵਿਚ ਕੀਰਤਨ ਦੀਆਂ ਨਿਸ਼ਕਾਮ ਤੇ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ।ਉਹ ਹਮੇਸ਼ਾਂ ਵਡੇਰੇ ਪੰਥਕ ਹਿੱਤਾਂ ਦੀ ਤਰਫ਼ਦਾਰੀ ਕਰਦਿਆਂ ਪੰਥ ਦੀ ਚੜ੍ਹਦੀਕਲਾ ਲਈ ਹੀ ਤਤਪਰ ਰਹੇ।ਲੌਂਗੋਵਾਲ ਨੇ ਆਖਿਆ ਕਿ ਭਾਈ ਦਲਜਿੰਦਰ ਸਿੰਘ ਦੀਆਂ ਅਖੰਡ ਕੀਰਤਨੀ ਜਥੇ ਰਾਹੀਂ ਪੰਥ ਨੂੰ ਦਿੱਤੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਭਾਈ ਦਲਜਿੰਦਰ ਸਿੰਘ ਦੇ ਅਕਾਲ ਚਲਾਣੇ `ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।

 

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply