Tuesday, May 21, 2024

ਸੂਬੇ ਦੇ ਲੋਕਾਂ ਨੂੰ ਇਸ ਸੀਜ਼ਨ ਦੌਰਾਨ 10 ਲੱਖ ਤੋਂ ਵੱਧ ਬੂਟੇ ਮੁਫ਼ਤ ਵੰਡੇ ਗਏ- ਵਿਧਾਇਕ ਲਾਡੀ

ਬਟਾਲਾ, 18 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਨੂੰ ਮੁੜ ਹਰਿਆ-ਭਰਿਆ ਤੇ ਖੁਸ਼ਹਾਲ ਬਣਾਉਣ ਦੇ ਮੰਤਵ ਨਾਲ ਸੂਬਾ ਸਰਕਾਰ ਵੱਲੋਂ Balwinder Laadi MLA`ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਸ਼ੁਰੂ ਕੀਤੀ `ਘਰ-ਘਰ ਹਰਿਆਲੀ ਮੁਹਿੰਮ` ਨੂੰ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।ਪੰਜਾਬ ਸਰਕਾਰ ਵਲੋਂ `ਘਰ-ਘਰ ਹਰਿਆਲੀ ਮੁਹਿੰਮ` ਤਹਿਤ ਇਸ ਸੀਜ਼ਨ ਦੌਰਾਨ 10 ਲੱਖ ਤੋਂ ਵੱਧ ਬੂਟੇ ਮੁਫ਼ਤ ਮੁਹੱਈਆ ਕਰਵਾਏ ਗਏ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ, ਭਾਰਤ ਦਾ ਪਹਿਲਾ ਸੂਬਾ ਹੈ, ਜਿੱਥੇ ਸਰਕਾਰ ਵੱਲੋਂ `ਆਈ ਹਰਿਆਲੀ` ਵਰਗੀ ਐਪ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਨੌਜਵਾਨਾਂ ਵੱਲੋਂ ਸਭ ਤੋਂ ਵੱਧ ਹੁੰਗਾਰਾ ਦਿੱਤਾ ਗਿਆ ਹੈ।ਉਨਾਂ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ `ਆਈ ਹਰਿਆਲੀ` ਐਪ ਰਾਹੀਂ 2.3 ਲੱਖ ਤੋਂ ਵੱਧ ਪਰਿਵਾਰ ਜੁੜ ਚੁੱਕੇ ਹਨ ਜਦਕਿ ਐਪ ਰਾਹੀਂ ਲੱਗਭੱਗ 6 ਲੱਖ ਤੋਂ ਵੱਧ ਬੂਟੇ (ਕੁੱਲ 10 ਲੱਖ) ਮੁਫ਼ਤ ਮੁਹੱਈਆ ਵੰਡੇ ਚੁੱਕੇ ਹਨ।
ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 5 ਜੂਨ ਨੂੰ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਸ਼ੁਰੂ ਕੀਤੀ ਮੁਫ਼ਤ ਬੂਟੇ ਵੰਡਣ ਦੇ ਲਾਉਣ ਦੀ ਮੁਹਿੰਮ ਦਿਨ ਪ੍ਰਤੀ ਦਿਨ ਅੱਗੇ ਵਧ ਰਹੀ ਹੈ, ਜੋ ਕਿ ਪੰਜਾਬ ਲਈ ਲਾਹੇਵੰਦ ਸਿੱਧ ਹੋਵੇਗੀ।ਉਨਾਂ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਣ `ਚ ਸੂਬੇ ਦੇ ਨੌਜਵਾਨ ਅਹਿਮ ਭੂਮਿਕਾ ਨਿਭਾ ਰਹੇ ਹਨ।ਉਨਾਂ ਕਿਹਾ ਕਿ ਵਾਤਾਵਰਣ ਦੇ ਸੰਤੁਲਨ ਲਈ ਇੱਕ ਰੁੱਖ ਦੇ ਕੱਟੇ ਜਾਣ `ਤੇ ਇੱਕ ਰੁੱਖ ਦੇ ਬਦਲੇ ਪੰਜ ਬੂਟੇ ਲਾਉਣੇ ਚਾਹੀਦੇ ਹਨ, ਕਿਉਂਕਿ ਇੱਕ ਬੂਟੇ ਨੂੰ ਰੁੱਖ ਬਣਨ `ਚ ਕਈ ਸਾਲ ਲਗਦੇ ਹਨ। ਉਨਾਂ ਕਿਹਾ ਕਿ ਜੇ ਪੰਜਾਬ ਵਾਸੀ ਵੱਧ ਤੋਂ ਵੱਧ ਬੂਟੇ ਲਾ ਕੇ ਉਨਾਂ ਦੀ ਸੰਭਾਲ ਦਾ ਅਹਿਦ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁੜ ਤੋਂ ਹਰਿਆ ਭਰਿਆ ਤੇ ਖੁਸ਼ਹਾਲ ਸੂਬਾ ਬਣ ਜਾਵੇਗਾ।
ਲਾਡੀ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਹਰਿਆਵਲ ਲਹਿਰ ਤਹਿਤ ਪੌਦੇ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਅਤੇ ਦਫ਼ਤਰਾਂ ਵਿੱਚ ਪੌਦੇ ਲਗਾਉਣ ਦੇ ਨਾਲ ਲੋਕਾਂ ਨੂੰ ਆਪਣੇ ਘਰਾਂ ਵਿੱਚ ਵੀ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਹਰਿਆਲੀ ਮੁਹਿੰਮ ਵਿੱਚ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਜਰੂਰ ਕਾਮਯਾਬ ਹੋਵੇਗੀ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply