Thursday, March 5, 2026

‘ਅੰਨਦਾਤਾ’ ਨੂੰ ਖੇਰੂੰ-ਖੇਰੂੰ ਕਰਨ ’ਤੇ ਉਤਾਵਲੀ ਹੋਈ ਕੈਪਟਨ ਸਰਕਾਰ – ਛੀਨਾ

ਪੰਜਾਬ ਐਗਰੀਕਲਚਰ ਬੈਂਕ ਵਲੋਂ 12000 ਕਿਸਾਨਾਂ ਦੀਆਂ ਜ਼ਮੀਨਾਂ ਵੇਚਣ ਦੀ ਤਿਆਰੀ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਭਾਜਪਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ Rajinder Mohan Chhina-1ਛੀਨਾ ਨੇ ਅੱਜ ਇੱਥੋਂ ਜਾਰੀ ਆਪਣੇ ਪ੍ਰੈਸ ਬਿਆਨ ’ਚ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨੂੰ ਦਿੱਤੇ ਕਰਜ਼ੇ ਵਸੂਲਣ ਲਈ ਪੰਜਾਬ ਐਗਰੀਕਲਚਰ ਡਿਵੈਲਪਮੈਂਟ ਬੈਂਕ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਵੇਚਣ ਦੀ ਕੀਤੀ ਤਿਆਰੀ ’ਤੇ ਪਾਬੰਧੀ ਲਗਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਬੈਂਕ ਵੱਲੋਂ 12 ਹਜ਼ਾਰ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਲਈ ਤਿਆਰੀਆਂ ਆਰੰਭੀਆਂ ਹਨ।ਜਿਸ ਨਾਲ ਅੰਨਦਾਤਾ’ ਪੰਜਾਬ ਸਰਕਾਰ ਦੀ ਅਣਦੇਖੀ ਕਾਰਨ ਖੇਰੂੰ ਖੇਰੂੰ ਹੋ ਜਾਵੇਗਾ।
ਛੀਨਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੁਰਕ ਕਰਕੇ ਕਰਜ਼ਾ ਵਸੂਲਣ ਦਾ ਬੈਂਕ ਵੱਲੋਂ ਲਿਆ ਗਿਆ ਫ਼ੈਸਲਾ ਬਹੁਤ ਹੀ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ’ਚ ਹੋਰ ਵਾਧਾ ਹੋਵੇਗਾ।ਛੀਨਾ ਨੇ ਕਿਹਾ ਕਿ ਅਜਿਹੇ ਫ਼ੈਸਲੇ ਲੈਣ ਤੋਂ ਪਹਿਲਾਂ ਕੈਪਟਨ ਸਾਹਿਬ ਸੋਚਣ ਕਿ ਕਿਰਸਾਨੀ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ, ਜਿਸ ਸਬੰਧੀ ਉਹ ਇਸ ਦੇ ਰਾਹ ਪੱਧਰੇ ਕਰਨ ਨਾ ਕਿ ਕਿਸਾਨਾਂ ਨੂੰ ਖੁਦਕਸ਼ੀਆਂ ਵਰਗੇ ਫ਼ੈਸਲੇ ਲੈਣ ਲਈ ਮਜ਼ਬੂਰ ਕਰਨ।
ਉਨ੍ਹਾਂ ਕਿਹਾ ਇਕ ਪਾਸੇ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਝੋਨੇ ਅਤੇ ਹੋਰ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਬੇਮਿਸਾਲ ਵਾਧੇ ਨਾਲ ਕਿਸਾਨਾਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ ਤੇ ਦੂਜੇ ਪਾਸੇ ਪੰਜਾਬ ਸਰਕਾਰ ਕਿਸਾਨ ਅਤੇ ਕਿਰਸਾਨੀ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ।
ਛੀਨਾ ਨੇ ਕਿਸਾਨ ਜੋ ਕਿ ਪਹਿਲਾਂ ਹੀ ਖੁਦਕਸ਼ੀਆਂ ’ਤੇ ਰਾਹਾਂ ਹਨ, ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਯਤਨ ਕਰਕੇ ਬੀਤੇ ਦਿਨੀਂ ਕਿਰਸਾਨੀ ਨੂੰ ਪ੍ਰਫ਼ੁਲਿੱਤ ਕਰਨ ਲਈ ਮੋਦੀ ਸਰਕਾਰ ਵੱਲੋਂ ਵੱਡੀ ਰਾਹਤ ਪ੍ਰਦਾਨ ਕਰਵਾਈ ਸੀ ਤਾਂ ਜੋ ਖੇਤੀ ਕਿੱਤੇ ਤੋਂ ਮੂੰਹ ਮੋੜਦੇ ਜਾ ਰਹੇ ਕਿਸਾਨ ਤੇ ਨੌਜਵਾਨ ਇਸ ਵੱਲ ਕੇਂਦਰਿਤ ਹੋ ਸਕਣ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply