ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਪੰਜਾਬ
ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਪੰਚ ਕਰਨੈਲ ਸਿੰਘ ਦੇ ਸਹਿਯੋਗ ਨਾਲ ਪਿੰਡ ਮਨਵਾਲ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਡਾ. ਲਵ ਕੁਮਾਰ ਬਲਾਕ ਟੈਕਨਾਲੋਜੀ ਮੈਨੇਜ਼ਰ, ਅਰਮਾਨ ਮਹਾਜਨ ਸਹਾਇਕ ਤਕਨੀਕੀ ਮੈਨੇਜ਼ਰ, ਜਗਦੀਸ਼ ਸਿੰਘ, ਜੀਵਨ ਲਾਲ, ਰਘਬੀਰ ਸਿੰਘ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨ ਝੋਨੇ ਦੀ ਫਸਲ ਦਾ ਜਲਦੀ ਵਾਧਾ ਕਰਨ ਲਈ ਕੋਈ ਵੀ ਗੈਰ ਸਿਫਾਰਸ਼ਸ਼ੁਦਾ ਖੇਤੀ ਰਸਾਇਣ ਨਾ ਵਰਤੇ ਜਾਣ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਆਂਢੀਆਂ ਗੁਆਢੀਆਂ ਜਾਂ ਦੁਕਾਨਦਾਰਾਂ ਦੇ ਕਹੇ ਤੇ ਦਵਾਈਆਂ ਵਰਤਣ ਦੀ ਬਿਜਾਏ ਖੇਤੀ ਮਾਹਿਰਾਂ ਨਾਲ ਰਾਬਤਾ ਕਾਇਮ ਕਰਕੇ ਹੀ ਖੇਤੀ ਨਾਲ ਸੰਬੰਧਤ ਸਮੱਸਿਆ ਦਾ ਹੱਲ ਕੱਢਿਆ ਜਾਵੇ ਤਾਂ ਬੇਹਤਰ ਰਹੇਗਾ।
ਡਾ. ਅਮਰੀਕ ਸਿੰਘ ਨੇ ਕਿਹਾ ਕਿ ਇਕਸਾਰ ਬਰਸਾਤ ਨਾਂ ਹੋਣ ਕਾਰਨ ਝੋਨੇ ਦੀ ਫਸਲ ਉੱਪਰ ਪੱਤਾ ਲਪੇਟ ਸੁੰਡੀ ਦਾ ਹਮਲਾ ਦੇਖਿਆ ਗਿਆ ਹੈ। ਉਨਾਂ ਕਿਹਾ ਕਿ ਇਸ ਕੀੜੇ ਦੇ ਹਮਲੇ ਕਾਰਨ ਪੌਦੇ ਦੀ ਪ੍ਰਕਾਸ਼ ਵਿਸ਼ਲੇਸ਼ਣ ਕਿਰਿਆ ਘੱਟ ਜਾਂਦੀ ਹੈ ਜਿਸ ਨਾਲ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਦਾ ਹੈ।ਉਨਾਂ ਇਸ ਕੀੜੇ ਦੇ ਮਕੈਨੀਕਲ ਤਰੀਕੇ ਨਾਲ ਰੋਕਥਾਮ ਬਾਰੇ ਦੱਸਿਆ ਕਿ 20-30 ਫੁੱਟ ਲੰਬੀ ਨਰੇਲ ਦੀ ਰੱਸੀ ਫਸਲ ਦੇ ਉਪਰਲੇ ਹਿੱਸੇ ਤੇ 2-3 ਵਾਰ ਫੇਰ ਕੇ ਵਾਪਸ ਰੱਸੀ ਫੇਰਦੇ ਕਰੋ ।ਉਨਾਂ ਕਿਹਾ ਕਿ ਰੱਸੀ ਫੇਰਨ ਸਮੇਂ ਖੇਤ ਵਿੱਚ ਪਾਣੀ ਖੜਾ ਹੋਣਾ ਚਾਹੀਦਾ ਅਤੇ ਕਈ ਵਾਰ ਤੇਜ਼ ਬਾਰਸ਼ ਨਾਲ ਵੀ ਇਹ ਕੀੜਾ ਖੇਤ ਵਿੱਚ ਹੇਠਾਂ ਡਿੱਗ ਪੈਂਦਾ ਹੈ।ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਹਮਲੇ ਨਾਲ ਪ੍ਰਭਾਵਤ ਪੱਤਿਆਂ ਦੀ ਗਿਣਤੀ 10% (ਆਰਥਿਕ ਕਗਾਰ) ਹੋਵੇ ਤਾਂ 20 ਮਿਲੀ ਲਿਟਰ ਫਲੂਬੈਂਡਾਮਾਈਡ 480 ਐਸ ਸੀ ਜਾਂ 170 ਗ੍ਰਾਮ ਕਾਰਟਾਪਹਾਈਡਰੋ ਕਲੋਰਾਈਡ 75 ਐਸ.ਜੀ ਜਾਂ ਇੱਕ ਲਿਟਰ ਕਲੋਰੋਪਾਈਰੀਫਾਸ ਪ੍ਰਤੀ ਏਕੜ ਦਾ ਛਿੜਕਾਅ ਕਰੋ, ਜੇਕਰ ਦੁਬਾਰਾ ਜ਼ਰੂਰਤ ਪਵੇ ਦਵਾਈਆਂ ਅਦਲ ਬਦਲ ਕੇ ਵਰਤੋ।ਉਨਾਂ ਕਿਹਾ ਕਿ ਕੀਟਨਾਸ਼ਕ ਖ੍ਰੀਦਣ ਸਮੇਂ ਬਿੱਲ ਜ਼ਰੂਰਤ ਲਉ। ਡਾ. ਮਨਦੀਪ ਕੌਰ ਨੇ ਕਿਹਾ ਕਿ ਯੂਰੀਆ ਖਾਦ ਝੋਨੇ ਦੀ ਲਵਾਈ ਤੋਂ 45 ਦਿਨਾਂ ਦੇ ਅੰਦਰ ਅੰਦਰ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾ ਦਿੳ।ਉਨਾਂ ਕਿਹਾ ਕਿ ਯੂਰੀਆ ਖਾਦ ਦੀ ਕਾਰਜਕੁਸ਼ਲਤਾ ਵਧਾਉਣ ਲਈ ਜ਼ਰੂਰੀ ਹੈ ਕਿ ਯੂਰੀਆ ਝੋਨੇ ਦੀ ਫਸਲ ਨੂੰ ਪਾਉਣ ਸਮੇਂ ਖੇਤ ਵਿੱਚ ਪਾਣੀ ਨਾਂ ਹੋਵੇ ਅਤੇ ਯੂਰੀਆ ਪਾਉਣ ਤੋਂ ਬਾਅਦ ਤੀਜੇ ਦਿਨ ਪਾਣੀ ਲਾਉ। ਇਸ ਮੌਕੇ ਕਿਸਾਨਾਂ ਨੂੰ ਖਾਦਾਂ ਦੀ ਸਮਤੁਲਿਤ ਵਰਤੋਂ ਕਰਨ ਲਈ ਭੌਂ ਸਿਹਤ ਕਾਰਡ ਵੀ ਵੰਡੇ ਗਏ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media