Sunday, June 28, 2026

275 ਗਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਸੀ.ਪੀ ਇੰਨਵੈਸਟੀਗੇਸ਼ਨ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਵਵਿੰਦਰ ਕੁਮਾਰ PPN1807201816ਇੰਚਾਰਜ ਸੀ.ਆਈ.ਏ.ਸਟਾਫ ਦੀ ਪੁਲੀਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਏ.ਐਸ.ਆਈ ਸ਼ੁਸ਼ੀਲ ਕੁਮਾਰ ਸੀ.ਆਈ.ਏ ਸਟਾਫ ਸਮੇਤ ਪੁਲੀਸ ਪਾਰਟੀ ਨਜਦੀਕ ਨਹਿਰ ਸਾਹਮਣੇ ਪੈਟਰੋਲ ਪੰਪ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਗਸ਼ਤ `ਤੇ ਸਨ ਤਾਂ ਗੱਡੀਆਂ ਦੀ ਚੈਕਿੰਗ ਦੌਰਾਨ ਸੁਲਤਾਨਵਿੰਡ ਪਿੰਡ ਤਰਫੋਂ ਕੱਪੜੇ ਨਾਲ ਮੂੰਹ ਢੱਕੇ ਆ ਰਹੇ ਨੌਜਵਾਨ ਪੁਲਿਸ ਨਾਕਾ ਵੇਖ ਕੇ ਵਾਪਸ ਮੁੜਨ ਲੱਗੇ, ਤਦ ਸ਼ੱਕ ਹੋਣ `ਤੇ ਏ.ਐਸ.ਆਈ ਸ਼ੁਸ਼ੀਲ ਕੁਮਾਰ ਦੀ ਪੁਲਿਸ ਪਾਰਟੀ ਨੇ ਉਨਾਂ ਨੂੰ ਕਾਬੂ ਕਰ ਲਿਆ।ਪੁਛਗਿਛ ਕਰਨ `ਤੇ ਜਿੰਨਾਂ ਨੇ ਆਪਣਾ ਵੀਰ ਸਿੰਘ ਉਰਫ ਵੀਰੂ ਪੁੱਤਰ ਰਜਿੰਦਰ ਸਿੰਘ ਅਤੇ ਗੁਲਸ਼ਨ ਸਿੰਘ ਉਰਫ ਪ੍ਰਿੰਸ ਪੁੱਤਰ ਰਜਿੰਦਰ ਸਿੰਘ ਵਾਸੀਆਨ ਨੇੜੇ ਗੁਰਦੁਆਰਾ ਮਾਤਾ ਗੁਜਰੀ, ਨਿਊ ਆਜਾਦ ਨਗਰ, ਅੰਮ੍ਰਿਤਸਰ ਦੱਸਿਆ।ਇਹਨਾਂ ਦੀ ਤਲਾਸ਼ੀ ਲੈਣ `ਤੇ 275 ਗਰਾਮ ਹੈਰੋਇਨ ਬਰਾਮਦ ਹੋਈ।ਇੰਸਪੈਕਟਰ ਵਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਬੀ ਡਵੀਜਨ ਵਿਖੇ ਮਾਮਲਾ ਦਰਜ ਕਰ ਕੇ ਉਕਤਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply