Friday, November 22, 2024

ਮਾਈ ਭਾਗੋ ਕਾਲਜ ਰੱਲਾ `ਚ ਬੀ.ਸੀ.ਏ ਸਮੈਸਟਰ-6 ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ ਭਾਗ ਤੀਜਾ (ਸਮੈਸਟਰ-6) ਦੇ ਨਤੀਜੇ PPN1907201803ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਅਤੇ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਕੰਪਿਊਟਰ ਵਿਭਾਗ ਦੇ ਪ੍ਰੋ. ਕਰੁਣ ਜ਼ਿੰਦਲ ਨੇ ਦੱਸਿਆ ਕਿ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਜਗਦੀਸ਼ ਸਿੰਘ ਨੇ 78.57, ਰਮਨਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 76.71 ਅਤੇ ਗੁਰਵਿੰਦਰ ਕੌਰ ਪੁੱਤਰੀ ਨਾਇਬ ਸਿੰਘ ਨੇ 73.85 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਬਾਕੀ ਵਿਦਿਆਰਥਣਾਂ ਨੇ ਵੀ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ।
ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜਹਰੀ, ਐਮ.ਡੀ ਕੁਲਦੀਪ ਸਿੰਘ ਖਿਆਲਾ ਅਤੇ ਸਕੱਤਰ ਮਨਜੀਤ ਸਿੰਘ ਖਿਆਲਾ ਨੇ ਵਧੀਆ ਨਤੀਜੇ ਲਈ ਕਾਲਜ ਦੇ ਕੰ਼ਪਿਊਟਰ ਸਾਇੰਸ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਉਹਨਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਡਾ. ਪਰਮਜੀਤ ਸਿੰਘ ਵਿਰਕ, ਵਾਈਸ ਪ੍ਰਿੰਸੀਪਲ ਰਾਜਦੀਪ ਕੌਰ, ਪ੍ਰੋ. ਕਮਲਦੀਪ ਕੌਰ, ਪ੍ਰੋ. ਸੰਦੀਪ ਕੌਰ, ਰਮਨ ਬਾਵਾ, ਗੁਰਤੇਜ ਸਿੰਘ ਅਤੇ ਵਿਜੈ ਕੁਮਾਰ ਜੋਗਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥਣਾਂ ਮੌਜੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply